ਵਿਧਾਨ ਸਭਾ ਵਿੱਚ ਬੀਤੇ ਕੱਲ੍ਹ ਦਾ ਸੈਸ਼ਨ ਬਜਟ ’ਤੇ ਬਹਿਸ ਲਈ ਸੀ। ਜਦੋਂ ਕਿ ਅੰਸਾਰੀ ਅਤੇ ਲਾਰੈਂਸ ਨੂੰ ਲੈ ਕੇ ‘ਆਪ’ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਗਏ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਵੱਲੋਂ ਅੰਸਾਰੀ ਅਤੇ ਲਾਰੈਂਸ ਦੋਵਾਂ ਦੀ ਜਾਂਚ ਕੇਂਦਰੀ ਏਜੰਸੀ ਕੋਲੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਗੈਂਗਸਟਰ ਮੁਖਤਾਰ ਅੰਸਾਰੀ ਦੀ ਜਾਂਚ ਕਰਵਾ ਰਹੀ ਹੈ। ਕਾਂਗਰਸ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਦੀ ਜਾਂਚ ਚਾਹੁੰਦੀ ਹੈ। ਅਜਿਹੇ ‘ਚ ਕੇਂਦਰੀ ਏਜੰਸੀ ਨੂੰ ਦੋਵਾਂ ਦੀ ਜਾਂਚ ਕਰਨੀ ਚਾਹੀਦੀ ਹੈ।
ਦੱਸ ਦਈਏ ਕਿ ਪੰਜਾਬ ਦੀ ‘ਆਪ’ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਬੀਤੇ ਦਿਨੀਂ ਵਿਧਾਨ ਸਭਾ ਵਿੱਚ ਮੁਖਤਾਰ ਅੰਸਾਰੀ ਦਾ ਮੁੱਦਾ ਚੁੱਕਿਆ ਸੀ। ਜਿਸ ਤੋਂ ਬਾਅਦ ਵਿਧਾਨ ਸਭਾ ‘ਚ ਕਾਂਗਰਸੀ ਵਿਧਾਇਕ ਭੜਕ ਉੱਠੇ। ਉਨ੍ਹਾਂ ਕਿਹਾ ਕਿ ਜੇਕਰ ਗੈਂਗਸਟਰ ਦੀ ਜਾਂਚ ਕਰਨੀ ਹੈ ਤਾਂ ਇਸ ਦੀ ਸ਼ੁਰੂਆਤ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਤੋਂ ਹੋਣੀ ਚਾਹੀਦੀ ਹੈ।