April 21, 2026, 8:19 pm
----------- Advertisement -----------
HomeNewsLatest Newsਸਿਹਤ ਵਿਭਾਗ ਵਲੋਂ ਮੋਹਾਲੀ ’ਚ ਤੰਬਾਕੂ ਵਿਰੋਧੀ ਕਾਰਵਾਈ ਦੌਰਾਨ 26 ਚਾਲਾਨ ਕੱਟੇ

ਸਿਹਤ ਵਿਭਾਗ ਵਲੋਂ ਮੋਹਾਲੀ ’ਚ ਤੰਬਾਕੂ ਵਿਰੋਧੀ ਕਾਰਵਾਈ ਦੌਰਾਨ 26 ਚਾਲਾਨ ਕੱਟੇ

Published on

----------- Advertisement -----------

ਐਸ.ਏ.ਐਸ ਨਗਰ 19 ਸਤੰਬਰ: ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਤੰਬਾਕੂ ਰੋਕਥਾਮ ਕਾਰਵਾਈ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਲਗਭਗ 35 ਰੇਹੜੀਆਂ-ਫੜ੍ਹੀਆਂ ਦੀ ਚੈਕਿੰਗ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਦੇ ਦੋਸ਼ ਹੇਠ 26 ਚਾਲਾਨ ਕੱਟੇ। ਤੰਬਾਕੂ ਰੋਕਥਾਮ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਨਵਦੀਪ ਸਿੰਘ ਨੇ ਵੇਰਵਾ ਦਿੰਦਿਆਂ ਦਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ, 2003 (ਕੋਟਪਾ) ਤਹਿਤ ਟੀਮ ਨੇ ਫ਼ੇਜ਼ 6,1, 5 ਅਤੇ 7 ਵਿਖੇ ਰੇਹੜੀਆਂ-ਫੜ੍ਹੀਆਂ ਦੀ ਜਾਂਚ ਕੀਤੀ ਅਤੇ ਜਿਥੇ ਕਿਤੇ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ, ਉਥੇ ਚਾਲਾਨ ਕਟਦਿਆਂ ਮੌਕੇ ’ਤੇ 4500 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਜਾਂਚ ਦੌਰਾਨ ਵੇਖਿਆ ਗਿਆ ਕਿ ਕੁਝ ਥਾਈਂ ਖਾਣ-ਪੀਣ ਦਾ ਸਮਾਨ ਵੇਚਣ ਦੇ ਨਾਲ-ਨਾਲ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕੋਟਪਾ ਕਾਨੂੰਨ ਦੀ ਉਲੰਘਣਾ ਹੈ। ਦੋ ਜਣਿਆਂ ਦਾ ਜਨਤਕ ਥਾਂ ’ਤੇ ਸਿਗਰਟ ਪੀਣ ਦੇ ਦੋਸ਼ ਵਿਚ ਚਾਲਾਨ ਕਟਿਆ ਗਿਆ। ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ।

ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿਥੇ ਲਗਾਤਾਰ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦੱਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ। ਚਾਲਾਨ ਦੀ ਕਾਰਵਾਈ ਕਰਦਿਆਂ ਦੁਕਾਨਦਾਰਾਂ ਅਤੇ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਕਿ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...