ਫਿਲਮ ਅਦਾਕਾਰ ਅਨੁਪਮ ਖੇਰ ਇਨ੍ਹੀਂ ਦਿਨੀਂ ਅੰਮ੍ਰਿਤਸਰ ‘ਚ ਹਨ। ਉਹ ਇੱਥੇ ਆਪਣੀ ਜ਼ਿੰਦਗੀ ਦੇ 540ਵੇਂ ਪ੍ਰੋਜੈਕਟ ਦੀ ਸ਼ੂਟਿੰਗ ਲਈ ਪਹੁੰਚੇ ਹਨ। ਇਸ ਦੌਰਾਨ ਅਨੁਪਮ ਖੇਰ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂਘਰ ‘ਚ ਮੱਥਾ ਟੇਕਿਆ। ਉਥੇ ਹੀ ਉਨ੍ਹਾਂ ਨੇ ਬੀਤੀ ਰਾਤ ਫੌਜ ਦੇ ਅਧਿਕਾਰੀਆਂ ਨਾਲ ਡਿਨਰ ਕੀਤਾ ਅਤੇ ਇਸ ਸਮੇਂ ਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਖੁਸ਼ਹਾਲ ਸਮਾਂ ਦੱਸਿਆ।
ਹਰਿਮੰਦਰ ਸਾਹਿਬ ਪਹੁੰਚੇ ਅਨੁਪਮ ਖੇਰ ਨੇ ਦੱਸਿਆ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ, ਉਹ ਦਰਬਾਰ ਸਾਹਿਬ ਜ਼ਰੂਰ ਆਉਂਦੇ ਹਨ। ਉਹ ਇੱਥੇ ਕੋਈ ਸੁਰੱਖਿਆ ਨਾਲ ਨਹੀਂ ਲਿਆਉਂਦੇ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇੱਥੇ ਮੌਜੂਦ ਲੋਕ ਉਨ੍ਹਾਂ ਦੀ ਸੁਰੱਖਿਆ ਲਈ ਹੀ ਹਨ। ਇਸ ਦੌਰਾਨ ਉਨ੍ਹਾਂ ਆਪਣੇ ਪਰਿਵਾਰ ਅਤੇ ਦੇਸ਼ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਇਸ ਦੇ ਨਾਲ ਹੀ ਅਨੁਪਮ ਖੇਰ ਨੇ ਬੀਤੀ ਰਾਤ ਫੌਜ ਦੇ ਮੇਜਰ ਜਨਰਲ ਰਾਜੇਸ਼ ਪੁਸ਼ਕਰ ਦੇ ਘਰ ਡਿਨਰ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਫੌਜ ਦੇ ਮੇਜਰ ਜਨਰਲ ਨਾਲ ਡਿਨਰ ਕਰਨ ਦਾ ਮੌਕਾ ਮਿਲਿਆ। ਬਹਾਦਰੀ, ਸ਼ਾਇਰੀ, ਸਿਨੇਮਾ ਅਤੇ ਸੁਆਦੀ ਭੋਜਨ ਦਾ ਅਜਿਹਾ ਸੰਗਮ ਲੰਬੇ ਸਮੇਂ ਬਾਅਦ ਮਹਿਸੂਸ ਕੀਤਾ।