ਚੰਡੀਗੜ੍ਹ, 30 ਸਤੰਬਰ 2022 – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ “ਮੈਂ ਭਗੌੜੇ ਗੈਂਗਸਟਰਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀ ਗਤਿਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਚੰਗੇ ਨਾਗਰਿਕ ਵਜੋਂ ਸਮਾਜ ਵਿਚ ਵਾਪਸ ਆਉਣ।”
ਉਨ੍ਹਾਂ ਕਿਹਾ ਕਿ ਵੱਖ-ਵੱਖ ਮੀਡੀਆ ਚੈਨਲਾਂ ਵਲੋਂ ਉਸ ਦੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਰਾਜ ਸਪਾਂਸਰਡ ਮੀਡੀਆ ਦਾ ਇਹ ਪ੍ਰਾਪੇਗੰਡਾ ਬੇਹੱਦ ਮੰਦਭਾਗਾ ਹੈ। ਪੰਜਾਬ ਨੇ ਗੈਂਗ ਵਾਰਾਂ, ਕਤਲਾਂ ਅਤੇ ਫਿਰੌਤੀ ਨਾਲ ਕਾਨੂੰਨ ਦੀ ਢਾਹ ਦੇਖੀ ਹੈ। ਪੰਜਾਬੀ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀਅ ਰਹੇ ਹਨ।