June 17, 2026, 12:09 am
----------- Advertisement -----------
HomeNewsLatest Newsਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ! ਕੋਚ ਤੇ ਸੁਪਰਵਾਈਜ਼ਰ ਭਰਤੀ ਲਈ...

ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ! ਕੋਚ ਤੇ ਸੁਪਰਵਾਈਜ਼ਰ ਭਰਤੀ ਲਈ ਅਰਜ਼ੀ ਦੀ ਤਰੀਕ ਵਧੀ, ਪੜ੍ਹੋ ਪੂਰੀ Detail

Published on

----------- Advertisement -----------

ਸਰਕਾਰੀ ਨੌਕਰੀ ਦੇ ਚਾਹਵਾਨ ਮੁੰਡੇ ਕੁੜੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ ਲਈ ਜੋ ਵੀ ਕੋਈ ਇਸ ਭਰਤੀ ਪ੍ਰਕਿਰਿਆ ਵਿੱਚ ਕਿਸੇ ਕਾਰਨ ਕਰਕੇ ਹੁਣ ਤੱਕ ਅਪਲਾਈ ਨਹੀਂ ਕਰ ਸਕੇ ਸਨ, ਹੁਣ ਉਹ ਵੀ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਸਰਕਾਰ ਨੇ ਅਰਜ਼ੀ ਦੀ ਸਮਾਂ ਸੀਮਾ ਵਧਾ ਦਿੱਤੀ ਹੈ।
ਹੁਣ ਚਾਹਵਾਨ 10 ਮਾਰਚ ਤੱਕ ਅਪਲਾਈ ਕਰ ਸਕਣਗੇ। ਇਹ ਭਰਤੀ ਪ੍ਰਕਿਰਿਆ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਰਾਹੀਂ ਆਊਟਸੋਰਸ ਕੀਤੀ ਜਾ ਰਹੀ ਹੈ।ਇਸ ਵਿੱਚ ਸੇਵਾ ਦੀ ਮਿਆਦ 3 ਸਾਲ ਜਾਂ ਇਸ ਤੋਂ ਵੱਧ ਹੋਵੇਗੀ। ਹਾਲਾਂਕਿ, ਹਰ ਸਾਲ ਬਾਅਦ ਪ੍ਰਦਰਸ਼ਨ ਦੀ ਜਾਂਚ ਕੀਤੀ ਜਾਵੇਗੀ। ਇਸੇ ਆਧਾਰ ‘ਤੇ ਅੱਗੇ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਬਿਨੈ ਪੱਤਰ ਵੀ ਨਵੇਂ ਸਿਰੇ ਤੋਂ ਤਿਆਰ ਕੀਤਾ ਗਿਆ ਹੈ।
ਇਸ ਭਰਤੀ ਪ੍ਰਕਿਰਿਆ ਵਿੱਚ ਜਿਹੜੇ ਕੋਚ ਰੱਖੇ ਜਾਣਗੇ, ਉਨ੍ਹਾਂ ਨੂੰ ਪੰਜਾਬ ਵਿੱਚ ਕੰਮ ਕਰਨਾ ਹੋਵੇਗਾ। ਅਜਿਹੀ ਸਥਿਤੀ ਵਿੱਚ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਵੀ ਜ਼ਰੂਰੀ ਹੈ। ਭਰਤੀ ਪ੍ਰਕਿਰਿਆ ਵਿੱਚ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਅਜਿਹੇ ‘ਚ ਭਰਤੀ ਪ੍ਰਕਿਰਿਆ ‘ਚ ਇਹ ਸ਼ਰਤ ਰੱਖੀ ਗਈ ਹੈ ਕਿ ਇਨ੍ਹਾਂ ਅਹੁਦਿਆਂ ‘ਤੇ ਅਪਲਾਈ ਕਰਨ ਵਾਲੇ ਵਿਅਕਤੀ ਦਾ 10ਵੀਂ ਜਮਾਤ ‘ਚ ਪੰਜਾਬੀ ਪਾਸ ਹੋਣਾ ਜ਼ਰੂਰੀ ਹੈ।ਕੋਚ ਦੇ ਅਹੁਦੇ ਲਈ ਉਮਰ ਸੀਮਾ 18 ਤੋਂ 40 ਸਾਲ ਅਤੇ ਸੁਪਰਵਾਈਜ਼ਰ ਲਈ 18 ਤੋਂ 45 ਸਾਲ ਹੋਵੇਗੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਭਰਤੀ ਪ੍ਰਕਿਰਿਆ ਇਸ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਕੇ ਨਵੇਂ ਸੈਸ਼ਨ ਤੋਂ ਖੇਡ ਨਰਸਰੀਆਂ ਸ਼ੁਰੂ ਕਰ ਦਿੱਤੀਆਂ ਜਾਣ।ਖੇਡ ਸੁਪਰਵਾਈਜ਼ਰ ਦੀ ਤਨਖਾਹ 50 ਹਜ਼ਾਰ ਰੁਪਏ ਅਤੇ ਖੇਡ ਕੋਚ ਦੀ ਤਨਖਾਹ 25 ਹਜ਼ਾਰ ਰੁਪਏ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...