July 10, 2026, 8:12 pm
----------- Advertisement -----------
HomeNewsBreaking Newsਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ...

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

Published on

----------- Advertisement -----------

ਚੰਡੀਗੜ੍ਹ, 7 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।...

ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ, ਮੁਲਾਕਾਤ ਲਈ ਰੱਖੀਆਂ 2 ਸ਼ਰਤਾਂ

ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ...