September 12, 2026, 8:30 pm
----------- Advertisement -----------
HomeNewsPunjabਮਹਿਲਾ ਸ਼ਕਤੀ ਪੁਰਸਕਾਰ ਲਈ 31 ਅਕਤੂਬਰ ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ:ਡਾ.ਬਲਜੀਤ...

ਮਹਿਲਾ ਸ਼ਕਤੀ ਪੁਰਸਕਾਰ ਲਈ 31 ਅਕਤੂਬਰ ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ:ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 25 ਅਗਸਤ: ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸ਼ਕਤੀ ਪੁਰਸਕਾਰ, 2022 ਲਈ ਸੂਬੇ ਦੀਆਂ ਯੋਗ ਮਹਿਲਾਵਾਂ ਤੋਂ 31 ਅਕਤੂਬਰ 2022 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਜੋ ਮਹਿਲਾਵਾਂ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਅਤੇ ਸਮਾਜ ਵਿੱਚ ਔਰਤਾਂ ਦੇ ਵਿਕਾਸ ਵਿੱਚ ਸ਼ਾਨਦਾਰ ਯੋਗਦਾਨ ਪਾ ਰਹੀਆਂ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਮਹਿਲਾ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਐਵਾਰਡ ਵਿੱਚ 2 ਲੱਖ ਰੁਪਏ ਨਕਦ, ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ ਸ਼ਾਮਲ ਹੈ। ਡਾ.ਬਲਜੀਤ ਕੌਰ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਵਾਰਡ ਲਈ www.awards.gov.in ਪੋਰਟਲ ‘ਤੇ ਆਨਲਾਈਨ ਅਪਲਾਈ ਕਰਨ।
ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਪੁਰਸਕਾਰ 15 ਮਹਿਲਾਵਾਂ ਨੂੰ 8 ਮਾਰਚ, 2023 ਨੂੰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਐਵਾਰਡ ਲਈ ਸਿਰਫ ਵਿਅਕਤੀਗਤ ਤੌਰ ਤੇ ਅਪਲਾਈ ਕੀਤਾ ਜਾ ਸਕਦਾ ਹੈ, ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਵੇ, ਉਸ ਨੇ ਇਹ ਐਵਾਰਡ (ਇਸਤਰੀ ਸ਼ਕਤੀ ਸਮੇਤ) ਪਹਿਲਾ ਪ੍ਰਾਪਤ ਨਾ ਕੀਤਾ ਹੋਵੇ। ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਸ਼ਕਤੀ ਪੁਰਸਕਾਰ ਵਧੀਆ ਕੰਮ ਲਈ, ਤਰਜੀਹੀ ਤੌਰ ‘ਤੇ ਅਸਧਾਰਨ ਸਥਿਤੀਆਂ ਵਿੱਚ, ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਦਿੱਤਾ ਜਾਦਾ ਹੈ। ਨਾਮਜ਼ਦਗੀਆਂ/ਅਰਜ਼ੀਆਂ ਔਰਤਾਂ ਜਾਂ ਇਸ ਥੀਮ ਨਾਲ ਸਬੰਧਤ ਸਿਰਫ਼ www.awards.gov.in ਪੋਰਟਲ ‘ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਰਜ਼ੀਆ ਕੇਵਲ ਆਨਲਾਈਨ ਹੀ ਸਵਿਕਾਰ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪੁਰਸਕਾਰ ਪ੍ਰਾਪਤ ਕਰਨ ਲਈ ਮਹਿਲਾ ਅਤੇ ਬਾਲ ਮੰਤਰਾਲੇ ਦੀ ਵੈਬਸਾਈਟ http://www.wcd.nic.in ਤੋ ਡਾਊਨਲੋਡ ਕਰਕੇ 31 ਅਕਤੂਬਰ, 2022 ਤੱਕ ਨਾਮਜ਼ਦਗੀਆਂ/ਬਿਨੈ ਪੱਤਰ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...