July 25, 2026, 6:29 am
----------- Advertisement -----------
HomeNewsLatest Newsਜਲ ਸਰੋਤ ਵਿਭਾਗ ਦੇ 43 ਜੇ.ਈਜ਼ ਨੂੰ ਬ੍ਰਮ ਸ਼ੰਕਰ ਜਿੰਪਾ ਨੇ ਸੌਂਪੇ...

ਜਲ ਸਰੋਤ ਵਿਭਾਗ ਦੇ 43 ਜੇ.ਈਜ਼ ਨੂੰ ਬ੍ਰਮ ਸ਼ੰਕਰ ਜਿੰਪਾ ਨੇ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਚੰਡੀਗੜ੍ਹ ਦੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਜੇ.ਈਜ਼. ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਕਰਨ।


ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫ਼ਰਜ਼ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜੇ.ਈਜ਼. ਦੀ ਭਰਤੀ ਪੀ.ਪੀ.ਐਸ.ਸੀ. ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਮਾਲ ਵਿਭਾਗ ਵਿੱਚ 800 ਹੋਰ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਮੌਕੇ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਮੁੱਖ ਇੰਜਨੀਅਰ ਹੈੱਡਕੁਆਰਟਰ ਈਸ਼ਵਰ ਦਾਸ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...