September 11, 2026, 10:30 pm
----------- Advertisement -----------
HomeNewsLatest Newsਕੈਬਨਿਟ ਮੰਤਰੀਆਂ ਵੱਲੋਂ ਨਰਸਾਂ, ਪੈਰਾ ਮੈਡੀਕਲ ਟੈਕਨੀਸ਼ੀਅਨਾਂ ਅਤੇ ਉਪ ਮੰਡਲ ਇੰਜੀਨੀਅਰਾਂ ਨੂੰ...

ਕੈਬਨਿਟ ਮੰਤਰੀਆਂ ਵੱਲੋਂ ਨਰਸਾਂ, ਪੈਰਾ ਮੈਡੀਕਲ ਟੈਕਨੀਸ਼ੀਅਨਾਂ ਅਤੇ ਉਪ ਮੰਡਲ ਇੰਜੀਨੀਅਰਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸ਼ੀਅਨਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰ (ਐਸ.ਡੀ.ਈਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੀਆਂ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਸਾਰੇ ਨਵ-ਨਿਯੁਕਤ ਉਮੀਦਵਾਰਾਂ ਲਈ ਮਹੱਤਵਪੂਰਨ ਦਿਨ ਹੈ ਜਿਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਅਹਿਮ ਮੌਕਾ ਮਿਲਿਆ ਹੈ।

ਮੰਤਰੀਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਉਪਰੰਤ ਮੌਜੂਦਾ ਸਰਕਾਰ ਨੇ 650 ਨਰਸਾਂ ਅਤੇ 60 ਪੈਰਾ ਮੈਡੀਕਲ ਟੈਕਨੀਸ਼ੀਅਨ ਦੀ ਭਰਤੀ ਕੀਤੀ ਹੈ ਅਤੇ ਵੱਡੀ ਗਿਣਤੀ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਟੈਕਨੀਸ਼ੀਅਨਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਜਿੰਪਾ ਅਤੇ ਜੌੜੇਮਾਜਰਾ ਨੇ ਅੱਗੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰਾਂ (ਐਸ.ਡੀ.ਈਜ਼.) ਦੀ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਵੀ ਸਹਾਈ ਹੋਵੇਗੀ।

ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਪਹਿਲਾਂ ਹੀ 25,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਯੋਗ ਨੌਜਵਾਨਾਂ ਨੂੰ ਇਹ ਨੌਕਰੀਆਂ ਮਿਲ ਸਕਣ। ਜਿੰਪਾ ਅਤੇ ਜੌੜੇਮਾਜਰਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸ਼ੀਅਨਾਂ ਦੇ ਭਰਤੀ ਹੋਣ ਨਾਲ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸਟਾਫ਼ ਦੀ ਕਮੀ ਨੂੰ ਪੂਰਿਆ ਜਾ ਸਕੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...