September 4, 2026, 6:05 am
----------- Advertisement -----------
HomeNewsLatest Newsਪੀ.ਐਸ.ਟੀ.ਸੀ.ਐਲ ਦੇ 718 ਨਵੇਂ ਭਰਤੀ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਪੀ.ਐਸ.ਟੀ.ਸੀ.ਐਲ ਦੇ 718 ਨਵੇਂ ਭਰਤੀ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 16 ਅਪਰੈਲ : ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਪੰਜਾਬ ਵਿੱਚ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ। ਪੀ.ਐਸ.ਟੀ.ਸੀ.ਐਲ. ਨੇ ਅੱਜ ਏ.ਈ./ਇਲੈਕਟ੍ਰੀਕਲ, ਏ.ਈ./ਸਿਵਲ, ਏ.ਐਮ/ਐਚ.ਆਰ, ਏ.ਐਮ/ਆਈ.ਟੀ, ਅਕਾਊਂਟ ਅਫਸਰ, ਜੇ.ਈ./ਸਬ-ਸਟੇਸ਼ਨ, ਜੇ.ਈ./ਸਿਵਲ, ਜੇ.ਈ./ਸੰਚਾਰ ਡਿਵੀਜ਼ਨਲ ਅਕਾਊਂਟੈਂਟ, ਐਲ.ਡੀ.ਸੀ./ਅਕਾਊਂਟੈਂਟਸ, ਐਲ.ਡੀ.ਸੀ./ਟਾਈਪਿਸਟ, ਸਹਾਇਕ ਸਬ-ਸਟੇਸ਼ਨ ਅਟੈਂਡੈਂਟ (ਏ.ਐਸ.ਐਸ.ਏ.), ਸਹਾਇਕ ਲਾਈਨਮੈਨ (ਏ.ਐਲ.ਐਮ.) ਆਦਿ ਅਸਾਮੀਆਂ ਲਈ 718 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਅੱਜ ਇੱਥੇ ਮਿਉਂਸਪਲ ਭਵਨ ਸੈਕਟਰ 35 ਵਿਖੇ ਪੀ.ਐਸ.ਟੀ.ਸੀ.ਐਲ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ (ਪੀ.ਐਸ.ਟੀ.ਸੀ.ਐਲ.) ਦੇ ਨਵੇਂ ਭਰਤੀ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਘਰ ਨੂੰ ਹਰ ਦੋ ਮਹੀਨੇ ਬਾਅਦ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾਵੇਗੀ।। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੈਕਟਰ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਤੋਂ ਇਲਾਵਾ ਉਦਯੋਗਿਕ ਅਤੇ ਵਪਾਰਕ ਯੂਨਿਟਾਂ ਦੀਆਂ ਦਰਾਂ ਵਿੱਚ ਵੀ ਵਾਧਾ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਅਤੇ ਨਵੇਂ ਭਰਤੀ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੀ.ਐਸ.ਟੀ.ਸੀ.ਐਲ. ਦੀ ਟਰਾਂਸਮਿਸ਼ਨ ਸਮਰੱਥਾ 2021 ਵਿੱਚ 38160 ਦੇ ਮੁਕਾਬਲੇ 2022 ਵਿੱਚ 39588 ਤੱਕ ਵਧਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਵਾੜਾ ਕੋਲਾ ਖਾਣ ਜੋ ਕਿ ਸਾਲ 2015 ਤੋਂ ਬੰਦ ਪਈ ਸੀ, ਵਿੱਚੋਂ ਹੁਣ ਪਾਣੀ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਮੌਜੂਦਾ ਸਾਲ ਵਿੱਚ ਪੰਜਾਬ ਨੂੰ ਇਸ ਥਾਂ ਤੋਂ ਕੋਲਾ ਮਿਲਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਲਈ ਕੋਲੇ ਦੇ ਖਰਚੇ ਨੂੰ ਘਟਾਉਣ ਵਾਸਤੇ ਨੇੜਲੀਆਂ ਉੱਤਰੀ ਭਾਰਤ ਦੀਆਂ ਕੋਲਾ ਖਾਣਾਂ ਤੋਂ ਕੋਲਾ ਪ੍ਰਾਪਤ ਕਰਨ ਲਈ ਕੋਲ ਇੰਡੀਆ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ, ਜਿਸ ਵਿੱਚ ਰਾਜਪੁਰਾ ਥਰਮਲ ਪਾਵਰ ਪਲਾਂਟ ਲਈ 28 ਲੱਖ ਟਨ ਅਤੇ ਤਲਵੰਡੀ ਥਰਮਲ ਪਾਵਰ ਪਲਾਂਟ ਲਈ 10 ਲੱਖ ਟਨ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...