October 10, 2026, 3:20 pm
----------- Advertisement -----------
HomeNewsLatest Newsਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ: 05 ਜਨਵਰੀ 2022 – ਓਮਿਕਰੋਨ ਦੇ ਖਤਰੇ ਅਤੇ ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਵਿਚਕਾਰ, ਉਪ ਮੁੱਖ ਮੰਤਰੀ ਪੰਜਾਬ ਓਪੀ ਸੋਨੀ ਨੇ ਪੰਜਾਬ ਦੇ ਸਿਹਤ ਵਿਭਾਗ ਅਧੀਨ ਅੱਜ 308 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ 800 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ ਅਤੇ ਅੱਜ ਪਹਿਲੇ ਪੜਾਅ ਵਿੱਚ 308 ਨੂੰ ਨਿਯੁਕਤੀਆਂ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਇਹ ਬਹੁਤ ਵੱਡੀ ਪਹਿਲ ਹੈ ਕਿ ਇਨ੍ਹਾਂ ਅਸਾਮੀਆਂ ਨੂੰ 20 ਸਾਲਾਂ ਤੋਂ ਵੀ ਵੱਧ ਦੇ ਲੰਬੇ ਵਕਫ਼ੇ ਉਪਰੰਤ ਭਰਿਆ ਗਿਆ ਹੈ । ਇਸ ਤਰ੍ਹਾਂ ਇਹ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਸ੍ਰੀ ਸੋਨੀ ਨੇ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਹ ਸਾਰੀਆਂ ਨਿਯੁਕਤੀਆਂ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

ਸ੍ਰੀ ਸੋਨੀ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਕੀਤੇ ਗਏ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਸ ਮਹਾਂਮਾਰੀ ਦੀ ਘੜੀ ਵਿੱਚ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

ਰਾਜ ਕਮਲ ਚੌਧਰੀ ਪ੍ਰਮੁੱਖ ਸਕੱਤਰ ਸਿਹਤ, ਨੇ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹ ਕਿ ਉਹ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ.ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਓ.ਪੀ.ਗੋਜਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...