September 14, 2026, 1:47 pm
----------- Advertisement -----------
HomeNewsਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ 'ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ...

ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 20 ਸਤੰਬਰ: (ਬਲਜੀਤ ਮਰਵਾਹਾ) – ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐਮ.) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ ਵੱਧ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸੀ.ਆਰ.ਐਮ. ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 1,58,394 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਆਨਲਾਈਨ ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਰੌਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਰਿਵਰਸੀਬਲ ਐਮ.ਬੀ. ਪਲੌਅ ਅਤੇ ਝੋਨੇ ਦੀ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਲਈ ਬੇਲਰ ਤੇ ਸਟਰਾਅ ਰੈਕ ਮੁਹੱਈਆ ਕਰਵਾਏ ਜਾਣਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 2022-23 ਦੌਰਾਨ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਹੈ। ਉਹਨਾਂ ਅੱਗੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੌਜੂਦਾ ਵਰ੍ਹੇ ਦੌਰਾਨ 350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਹਨ ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀਆਰਐਮ ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫੀਸਦ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜਦੋਂਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।
ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ ਅਤੇ ਵਿਭਾਗ ਵੱਲੋਂ ਇਸ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਭਾਗ ਵੱਲੋਂ ਸੂਚਨਾ ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਉਪਲਬਧ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...