September 11, 2026, 3:14 pm
----------- Advertisement -----------
HomeNewsLatest News10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ, 8 ਮਈ, 2024 (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ 46 ਸਾਲਾ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...