October 18, 2026, 11:40 pm
----------- Advertisement -----------
HomeNewsLatest Newsਜ਼ਿਲਾ ਤਰਨ ਤਾਰਨ 'ਚ ਖੁੱਲ੍ਹੇ 30 ਆਮ ਆਦਮੀ ਕਲੀਨਿਕਾਂ ਤੋਂ ਲਗਭਗ ਪੰਜ...

ਜ਼ਿਲਾ ਤਰਨ ਤਾਰਨ ‘ਚ ਖੁੱਲ੍ਹੇ 30 ਆਮ ਆਦਮੀ ਕਲੀਨਿਕਾਂ ਤੋਂ ਲਗਭਗ ਪੰਜ ਲੱਖ ਮਰੀਜ਼ਾਂ ਨੇ ਹੁਣ ਤੱਕ ਕਰਵਾਇਆ ਇਲਾਜ

Published on

----------- Advertisement -----------

ਤਰਨ ਤਾਰਨ, ਜੂਨ 20: ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲਾ ਤਰਨ ਤਾਰਨ ਵਿੱਚ ਸ਼ੁਰੂ ਕੀਤੇ ਗਏ 30 ਆਮ ਆਦਮੀ ਕਲੀਨਿਕ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਜ਼ਿਲਾ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਨੰੁ ਸੰਬੋਧਨ ਕਰਦਿਆਂ ਕੀਤਾ ਗਿਆ।

ਉਨਾਂ ਦੱਸਿਆ ਕਿ ਸੂਬੇ ਦੇ ਲੋਕਾਂ ਦੀ ਚੰਗੀ ਅਤੇ ਨਰੋਈ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਪਹਿਲ ਕੀਤੀ ਗਈ ਅਤੇ ਇਨਾਂ ਸਿਹਤ ਕੇਂਦਰਾਂ ਨੂੰ ਖੋਲ੍ਹਣ ਦਾ ਮੁੱਖ ਮੰਤਵ ਸੂਬੇ ਦੇ ਹਰ ਇੱਕ ਨਾਗਰਿਕ ਨੂੰ ਚੰਗੀਆਂ ਅਤੇ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਤੱਕ ਪਹੁੰਚਾਉਣਾ ਹੈ।

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਜੇਕਰ ਜ਼ਿਲਾ ਤਰਨ ਤਾਰਨ ਦੀ ਗੱਲ ਕੀਤੀ ਜਾਵੇ ਤਾਂ ਸਾਲ 2022 ਤੋਂ ਸ਼ੁਰੂ ਹੋਏ ਇਹਨਾਂ ਆਮ ਆਦਮੀ ਕਲੀਨਿਕਾਂ 5 ਲੱਖ ਦੇ ਕਰੀਬ ਮਰੀਜ਼ਾਂ ਵੱਲੋਂ ਆਪਣਾ ਇਲਾਜ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ 40 ਦੇ ਕਰੀਬ ਮੈਡੀਕਲ ਲੈਬੋਰਟਰੀ ਟੈਸਟ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 80 ਤਰ੍ਹਾਂ ਦੀਆਂ ਦਵਾਈਆਂ ਨੂੰ ਮੁਫਤ ਦਿੱਤੀਆਂ ਜਾ ਰਹੀਆਂ ਹਨ।

ਸੰਦੀਪ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਪੰਜਾਬ ਸਰਕਾਰ ਵੱਲੋਂ ਤਜ਼ਰਬੇਕਾਰ ਡਾਕਟਰਾਂ ਨੂੰ ਤਾਇਨਾਤ ਕਰਨ ਦੇ ਨਾਲ-ਨਾਲ ਫਾਰਮਰਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਨੂੰ ਤੈਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਕਲੀਨਕਾਂ ਰਾਹੀਂ ਰੋਜ਼ਾਨਾ ਮਰੀਜ਼ਾਂ ਦੇ ਸੈਂਪਲਾਂ ਨੂੰ ਲਬੋਟਰੀ ਟੈਸਟਾਂ ਲਈ ਇਕੱਠਿਆਂ ਕੀਤਾ ਜਾਂਦਾ ਹੈ ਅਤੇ ਅਗਲੇ ਦਿਨ ਹੀ ਰਿਪੋਰਟ ਮੁਹੱਈਆ ਕਰਵਾਈ ਜਾਂਦੀ ਹੈ। ਉਹਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ ਲਗਭਗ 1,13, 000 ਦੇ ਕਰੀਬ ਮੈਡੀਕਲ ਟੈਸਟ ਕੀਤੇ ਜਾ ਚੁੱਕੇ ਹਨ ।

ਸੰਦੀਪ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੀ ਆਮ ਆਦਮੀ ਕਲੀਨਿਕਾਂ ਦੀ ਵਧੀਆ ਕਾਰਗੁਜ਼ਾਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਲੀਨਿਕਾਂ ਦੇ ਕੰਮਕਾਜ ਦਾ ਨਿਰੀਖਣ ਸਮੇਂ ਸਿਰ ਕੀਤਾ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਦੇ ਸਬੰਧ ਦੇ ਵਿੱਚ ਨਾਗਰਿਕਾਂ ਪਾਸਾ ਸੁਝਾਅ ਲਏ ਜਾਂਦੇ ਹਨ ਤਾਂ ਜੋ ਇਹਨਾਂ ਕਲੀਨਿਕਾਂ ਨੂੰ ਹੋਰ ਬਿਹਤਰ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਜ਼ਿਲੇ ਦੇ ਹਰ ਇੱਕ ਬਲਾਕ ਦੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਵਿਸ਼ੇਸ਼ ਤੌਰ ‘ਤੇ ਇਲਾਕਿਆਂ ਸਰਹੱਦੀ ਖੇਮਕਰਨ, ਸੁਰ ਸਿੰਘ ਅਤੇ ਕਸੇਲ ਦੇ ਲੋਕਾਂ ਨੂੰ ਇਹਨਾਂ ਸਿਹਤ ਕੇਂਦਰਾਂ ਦਾ ਬਹੁਤ ਵੱਡਾ ਲਾਭ ਮਿਲ ਰਿਹਾ ਹੈ।

ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਭਾਰਤ ਭੂਸ਼ਣ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਦੇ ਨਾਲ ਸਿਹਤ ਸਹੂਲਤਾਂ ਵਿੱਚ ਬਹੁਤ ਵੱਡਾ ਸੁਧਾਰ ਆਇਆ ਹੈ। ਉਹਨਾਂ ਕਿਹਾ ਕਿ ਜ਼ਿਲਾ ਤਰਨ ਤਾਰਨ ਦੇ ਸਾਰੇ ਹੀ ਆਮ ਆਦਮੀ ਕਲੀਨਿਕਾਂ ਦੇ ਵਿੱਚ ਲੋੜੀਂਦੇ ਮਿਆਰੀ ਪ੍ਰਬੰਧ ਕੀਤੇ ਗਏ ਹਨ ਅਤੇ ਇਹਨਾਂ ਸਿਹਤ ਕੇਂਦਰਾਂ ਰਾਹੀਂ ਮਰੀਜ਼ਾਂ ਨੂੰ ਬਹੁਤ ਹੀ ਮੁਫ਼ਤ ਤੇ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...