August 8, 2026, 7:25 pm
----------- Advertisement -----------
HomeNewsBreaking Newsਵਧ ਰਹੀ ਗਰਮੀ ਨੂੰ ਦੇਖਦੇ ਹੋਏ SGPC ਵੱਲੋਂ ਦਰਬਾਰ ਸਾਹਿਬ ਵਿੱਚ ਸੰਗਤਾਂ...

ਵਧ ਰਹੀ ਗਰਮੀ ਨੂੰ ਦੇਖਦੇ ਹੋਏ SGPC ਵੱਲੋਂ ਦਰਬਾਰ ਸਾਹਿਬ ਵਿੱਚ ਸੰਗਤਾਂ ਲਈ ਕੀਤੇ ਗਏ ਖਾਸ ਇੰਤਜ਼ਾਮ

Published on

----------- Advertisement -----------

ਅੰਮ੍ਰਿਤਸਰ, 23 ਮਈ 2024 – ਅੰਮ੍ਰਿਤਸਰ ਵਿੱਚ ਤਾਪਮਾਨ 47 ਡਿਗਰੀ ਤੱਕ ਪਹੁੰਚ ਗਿਆ ਹੈ ਅਤੇ ਇੰਨੀ ਗਰਮੀ ਦੇ ਵਿੱਚ ਵੀ ਸੰਗਤਾਂ ਦੀ ਵੱਡੀ ਆਮਦ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਦੇਖਣ ਨੂੰ ਮਿਲਦੀ ਹੈ। ਸੰਗਤ ਦੀ ਆਸਥਾ ਅੱਗੇ 47 ਡਿਗਰੀ ਦੀ ਗਰਮੀ ਵੀ ਘੱਟ ਜਾਪਦੀ ਹੈ।

ਲੇਕਿਨ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਦੇਖਦੇ ਹੋਏ ਦਰਬਾਰ ਸਾਹਿਬ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿ ਸੰਗਤ ਨੂੰ ਉੱਥੇ ਗਰਮੀ ਘੱਟ ਤੋਂ ਘੱਟ ਮਹਿਸੂਸ ਹੋਵੇ, ਜਿਸ ਨੂੰ ਲੈ ਕੇ ਅੱਜ ਐਸਜੀਪੀਸੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 47 ਡਿਗਰੀ ਤੋਂ ਵੱਧ ਦੀ ਪੈ ਰਹੀ ਗਰਮੀ ਦੇ ਵਿੱਚ ਸੰਗਤ ਲਈ ਐਸਜੀਪੀਸੀ ਨੇ ਖਾਸ ਪ੍ਰਬੰਧ ਕੀਤੇ ਹਨ, ਜਿਸ ਵਿੱਚ ਪਰਿਕਰਮਾ ਦੇ ਵਿੱਚ ਟਾਟ ਵਿਛਾਏ ਗਏ ਹਨ। ਟਾਟ ਸਮੇਂ-ਸਮੇਂ ਤੇ ਐਸਜੀਪੀਸੀ ਦੇ ਮੁਲਾਜ਼ਮਾਂ ਤੇ ਸੰਗਤ ਵੱਲੋਂ ਗਿੱਲੇ ਕੀਤੇ ਜਾਂਦੇ ਹਨ ਤਾਂ ਜੋ ਕਿ ਸੰਗਤ ਉਸ ਉੱਪਰ ਚੱਲੇ ਤੇ ਉਹਨਾਂ ਨੂੰ ਗਰਮੀ ਤੋਂ ਰਾਹਤ ਮਿਲੇ।

ਇਸ ਤੋਂ ਇਲਾਵਾ ਉਹਨਾਂ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਦੇ ਵਿੱਚ ਜੋ ਫਵਾਰਾ ਲਗਾਇਆ ਹੈ ਉਹ ਲਗਾਤਾਰ ਚਲਾਇਆ ਜਾ ਰਿਹਾ ਤਾਂ ਜੋ ਕਿ ਉਸ ਦੀ ਠੰਡਕ ਸੰਗਤਾਂ ਤੱਕ ਪਹੁੰਚੇ, ਇਸ ਤੋਂ ਇਲਾਵਾ ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਦੇ ਕੰਪਲੈਕਸ ਅੰਦਰ ਵੀ ਵੱਡੀ ਗਿਣਤੀ ਵਿੱਚ ਪੱਖੇ ਲਗਾਏ ਗਏ ਹਨ ਅਤੇ ਪਰਿਕਰਮਾ ਦੇ ਵਿੱਚ ਵੀ ਪੱਖੇ ਲਗਾਏ ਗਏ ਹਨ ਤਾਂ ਜੋ ਕਿ ਸੰਗਤ ਨੂੰ ਗਰਮੀ ਤੋਂ ਰਾਹਤ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...