August 9, 2026, 7:40 pm
----------- Advertisement -----------
HomeNewsਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ:...

ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀਜੀਪੀ ਗੌਰਵ ਯਾਦਵ

Published on

----------- Advertisement -----------

ਚੰਡੀਗੜ੍ਹ/ਲੁਧਿਆਣਾ, 11 ਅਕਤੂਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ (24) ਵਾਸੀ ਪਿੰਡ ਠੰਡੀਆਂ, ਬੰਗਾ, ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਅਤੇ ਉਹ ਪਿਛਲੇ ਛੇ ਮਹੀਨਿਆਂ ਤੋਂ ਦਸ਼ਮੇਸ਼ ਨਗਰ ਮੁੱਲਾਂਪੁਰ ਦਾਖਾ ਵਿਖੇ ਰਹਿ ਰਿਹਾ ਸੀ। ਉਸ ਦੇ ਬੈੱਡ ਵਿੱਚ ਛੁਪਾ ਕੇ ਰੱਖੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ ਇਕ .32 ਬੋਰ ਰਿਵਾਲਵਰ, ਪੰਜਾਬ ਅਤੇ ਹਰਿਆਣਾ ਦੀਆਂ 38 ਜਾਅਲੀ ਵਾਹਨ ਨੰਬਰ ਪਲੇਟਾਂ, 44 ਗ੍ਰਾਮ ਸੋਨਾ, 385 ਗ੍ਰਾਮ ਚਾਂਦੀ, ਨੋਟ ਗਿਣਨ ਵਾਲੀ ਮਸ਼ੀਨ ਅਤੇ ਭਾਰ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ ਅਤੇ ਉਸਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਗਈ।
ਇਹ ਕਾਰਵਾਈ 30 ਕਿਲੋ ਕੋਕੀਨ ਸਮੇਤ 1 ਅਕਤੂਬਰ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤੇ ਦੋ ਪੰਜਾਬ-ਅਧਾਰਤ ਨਸ਼ਾ ਤਸਕਰ ਹਨੀ ਬਸਰਾ ਵਾਸੀ ਪਲਾਹੀ ਗੇਟ, ਫਗਵਾੜਾ ਅਤੇ ਸਰਬਜੀਤ ਸਿੰਘ ਵਾਸੀ ਪਿੰਡ ਬੱਲਾਂ, ਕਰਤਾਰਪੁਰ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 30 ਕਿਲੋ ਕੋਕੀਨ ਬਰਾਮਦਗੀ ਮਾਮਲੇ ਵਿੱਚ ਮੁਲਜ਼ਮ ਮਨਜੀਤ ਸਿੰਘ ਦੇ ਸ਼ਾਮਲ ਹੋਣ ਬਾਰੇ ਮਿਲੀਆਂ ਭਰੋਸੇਮੰਦ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀਆਂ ਟੀਮਾਂ ਨੇ ਜੰਮੂ ਪੁਲਿਸ ਨਾਲ ਮਿਲ ਕੇ ਸੂਬੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਮਨਜੀਤ ਸਿੰਘ ਨੂੰ ਮੁੱਲਾਂਪੁਰ ਦਾਖਾ ਵਿਖੇ ਕਿਰਾਏ ਦੇ ਮਕਾਨ ਤੋਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਜੀਤ ਸਿੰਘ ਜੰਮੂ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਵਿਅਕਤੀਆਂ, ਜੋ ਖੇਪ ਬਰਾਮਦ ਕਰਨ ਲਈ ਜੰਮੂ ਜਾਂਦੇ ਸਨ, ਕੋਲੋਂ ਜਲੰਧਰ ਖੇਤਰ ਤੋਂ ਇਹ ਖੇਪ ਲੈ ਕੇ ਵਾਹਨਾਂ ਰਾਹੀਂ ਹੋਰ ਵੱਖ-ਵੱਖ ਸਥਾਨਾਂ ‘ਤੇ ਪਹੁੰਚਾਉਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦੀ ਖੇਪ ਜਲੰਧਰ ਤੋਂ ਹੋਰ ਵੱਖ-ਵੱਖ ਥਾਵਾਂ ’ਤੇ ਪਹੁੰਚਾਉਂਦਾ ਸੀ ਅਤੇ ਹੁਣ ਤੱਕ ਉਹ ਤਿੰਨ ਖੇਪਾਂ ਪਹੁੰਚਾ ਚੁੱਕਾ ਹੈ। ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀ ਮਨਜੀਤ ਸਿੰਘ ਦਾ ਪਿਤਾ ਸਤਨਾਮ ਸਿੰਘ ਵੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਗੜ੍ਹਸ਼ੰਕਰ ਵਿਖੇ ਦਰਜ ਐਨਡੀਪੀਐਸ ਕੇਸ ਵਿੱਚ ਭਗੌੜਾ (ਪੀ.ਓ.) ਐਲਾਨਿਆ ਗਿਆ ਹੈ। ਪੁਲਿਸ ਟੀਮਾਂ ਵੱਲੋਂ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...