November 13, 2026, 5:55 am
----------- Advertisement -----------
HomeNewsBreaking Newsਬਠਿੰਡਾ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਮਿਲੀ ਰਾਹਤ: ਮਾਣਹਾਨੀ ਦਾ ਕੇਸ ਖਾਰਜ

ਬਠਿੰਡਾ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਮਿਲੀ ਰਾਹਤ: ਮਾਣਹਾਨੀ ਦਾ ਕੇਸ ਖਾਰਜ

Published on

----------- Advertisement -----------
  • ਮਨਪ੍ਰੀਤ ਬਾਦਲ ਦੇ ਸਾਲੇ ਨੂੰ ‘ਜੋਜੋ’ ਟੈਕਸ ਕਹਿ ਕਸਿਆ ਸੀ ਤੰਜ

ਬਠਿੰਡਾ, 3 ਫਰਵਰੀ 2023 – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਰਾਹਤ ਮਿਲੀ ਹੈ। ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਤਤਕਾਲੀ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।

ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ 2021 ਨੂੰ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਜੈਜੀਤ ਜੌਹਲ ਬਾਰੇ ਕੁਝ ਟਿੱਪਣੀਆਂ ਕੀਤੀਆਂ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ ‘ਜੋਜੋ ਟੈਕਸ’ ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ।

ਜੈਜੀਤ ਸਿੰਘ ਜੌਹਲ ਨੇ ਉਸ ਸਮੇਂ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਿਆਸੀ ਅਕਸ ਖਰਾਬ ਕਰਨ ਲਈ ਬੇਤੁਕੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦੇ ਆਦੀ ਹਨ। ਕੇਜਰੀਵਾਲ ਨੇ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਰੁਣ ਜੇਤਲੀ ਅਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ‘ਤੇ ਵੀ ਅਜਿਹੇ ਹੀ ਦੋਸ਼ ਲਾਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...