November 5, 2026, 11:52 pm
----------- Advertisement -----------
HomeNewsBreaking Newsਫਿਰੋਜ਼ਪੁਰ 'ਚ ਅਰਵਿੰਦ ਕੇਜਰੀਵਾਲ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ ‘ਚ ਅਰਵਿੰਦ ਕੇਜਰੀਵਾਲ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਪਹਿਲੀ ਮੀਟਿੰਗ ਫ਼ਿਰੋਜ਼ਪੁਰ ਵਿੱਚ ਹੋ ਰਹੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਦੇਸ਼ ਦੇ ਵਪਾਰੀਆਂ ਨੂੰ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ। ਜੇਕਰ ਤੁਸੀਂ ਨਹੀਂ ਹੋ ਤਾਂ ਸਾਡਾ ਦੇਸ਼ ਅੱਗੇ ਨਹੀਂ ਵਧ ਸਕਦਾ।

ਨਾਲ ਹੀ ਉਨ੍ਹਾਂ ਕਿਹਾ ਕਿ ਇਕ ਸਾਲ ਪਹਿਲਾਂ ਜਦੋਂ ਉਹ ਪੰਜਾਬ ਆਏ ਸਨ ਤਾਂ ਉਨ੍ਹਾਂ ਨੇ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਮੋਹਾਲੀ ਜਾ ਕੇ ਕਾਰੋਬਾਰੀਆਂ ਨਾਲ 3-3 ਘੰਟੇ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਮੁੱਖ ਮੰਤਰੀ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਵੀ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕੀਤਾ ਅਤੇ ਮੀਟਿੰਗਾਂ ਕੀਤੀਆਂ ਅਤੇ ਹੁਣ ਕਈ ਥਾਵਾਂ ‘ਤੇ ਕੰਮ ਵੀ ਸ਼ੁਰੂ ਹੋ ਗਿਆ ਹੈ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਹਾਡੇ ਲਈ ਇਕੱਲੇ ਲੜ ਰਹੇ ਹਨ। ਪੰਜਾਬ ਦੀਆਂ 13 ਵਿੱਚੋਂ 13 ਲੋਕ ਸਭਾ ਸੀਟਾਂ ਦਿਓ ਤਾਂ ਤੁਹਾਡੇ ਸਾਰੇ ਮਸਲੇ ਹੱਲ ਹੋ ਜਾਣਗੇ।

ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਪੰਜਾਬ ਵਿੱਚ ਵਪਾਰੀ ਵਰਗ ਦੀ ਹਾਲਤ ਬਹੁਤ ਨਾਜ਼ੁਕ ਸੀ ਅਤੇ ਸਾਰੇ ਵਪਾਰੀ ਕੰਮ ਲਈ ਦੂਜੇ ਰਾਜਾਂ ਵਿੱਚ ਜਾ ਰਹੇ ਸਨ। ਪਰ ਹੁਣ ਪੰਜਾਬ ਤੋਂ ਬਾਹਰ ਜਾਣ ਦਾ ਸਿਲਸਿਲਾ ਖਤਮ ਹੋ ਗਿਆ ਹੈ। ਹੁਣ ਉਦਯੋਗਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ 56 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਜਰਮਨੀ ਅਤੇ ਨੀਦਰਲੈਂਡ ਵਰਗੇ ਦੇਸ਼ਾਂ ਦੀਆਂ ਕੰਪਨੀਆਂ ਅੱਜ ਪੰਜਾਬ ਵਿਚ ਆ ਰਹੀਆਂ ਹਨ, ਜਿਸ ਕਾਰਨ ਕਾਨੂੰਨ ਵਿਵਸਥਾ ਵਿਚ ਬਹੁਤ ਫਰਕ ਹੈ।

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਸੂਬੇ ਵਿੱਚ ਮੁਫਤ ਬਿਜਲੀ ਨਹੀਂ ਹੈ। ਇਹ ਸਿਰਫ਼ ਪੰਜਾਬ ਅਤੇ ਦਿੱਲੀ ਹੈ ਜਿੱਥੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਸੇ 8 ਹਜ਼ਾਰ ਕਰੋੜ ਰੁਪਏ ਦੱਬੀ ਬੈਠੀ ਹੈ, ਇਸ ਪੈਸੇ ‘ਤੇ ਤੁਹਾਡਾ ਹੱਕ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ 13 ਐਮ.ਪੀ. ਦਿਓਗੈ ਤਾਂ ਮਾਮਲਿਆਂ ਦੀ ਫਾਇਲ ਨਹੀਂ ਰੁਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...