ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਆਮ ਆਦਮੀ ਪਾਰਟੀ ਵੱਲੋ ਦੂਜੇ ਪੜਾਅ ਤਹਿਤ ਪੰਜਾਬ ਵਿੱਚ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਕਾਰਨ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ” ਲੋਕਾਂ ਦੇ ਨਾਮ ‘ਤੇ ਲੋਕਾਂ ਦਾ ਪੈਸਾ! ਅੱਜ ਪੰਜਾਬ ਵਿੱਚ 400 ਹੋਰ ਆਮ ਆਦਮੀ ਕਲੀਨਿਕ ਖੁੱਲਣ ਜਾ ਰਹੇ ਹਨ,ਹੁਣ ਕੁੱਲ 500 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਨੂੰ ਸਮਰਪਿਤ ਹੋਣਗੇ, ਜਿੱਥੇ ਲੋਕਾਂ ਨੂੰ ਮੁਫਤ ਅਤੇ ਵਧੀਆ ਇਲਾਜ਼ ਮਿਲੇਗਾ।”
----------- Advertisement -----------
ਅੰਮ੍ਰਿਤਸਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ,ਦੂਜੇ ਪੜਾਅ ਦੇ 400 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
Published on
----------- Advertisement -----------
----------- Advertisement -----------












