September 5, 2026, 8:15 pm
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਨੂੰ ਮਿਲ ਸਕਣਗੇ CM ਭਗਵੰਤ ਮਾਨ, ਤਿਹਾੜ ਜੇਲ੍ਹ ਤੋਂ ਮਿਲੀ...

ਅਰਵਿੰਦ ਕੇਜਰੀਵਾਲ ਨੂੰ ਮਿਲ ਸਕਣਗੇ CM ਭਗਵੰਤ ਮਾਨ, ਤਿਹਾੜ ਜੇਲ੍ਹ ਤੋਂ ਮਿਲੀ ਇਜਾਜ਼ਤ

Published on

----------- Advertisement -----------


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਛੇਤੀ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ, ਜੋ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਉਹਨਾਂ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮੀਟਿੰਗ ਵਿੱਚ ਇੱਕ ਲੋਹੇ ਦਾ ਜਾਲ ਹੋਵੇਗਾ, ਜੋ ਜੇਲ੍ਹ ਦੇ ਅੰਦਰ ਇੱਕ ਕਮਰੇ ਵਿੱਚ ਕੈਦੀ ਨੂੰ ਮੁਲਾਕਾਤੀ ਤੋਂ ਵੱਖ ਕਰੇਗਾ। ਇਸ ਤੋਂ ਪਹਿਲਾਂ ਬੀਤੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਦੀ ਤਰਫੋਂ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੋਵੇਂ ‘ਆਪ’ ਦੇ ਵੱਡੇ ਆਗੂ ਹਨ, ਉਨ੍ਹਾਂ ਦੇ ਪਰਿਵਾਰਕ ਸਬੰਧ ਵੀ ਕਾਫੀ ਗੂੜ੍ਹੇ ਹਨ। ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੀਡੀਆ ਸਾਹਮਣੇ ਰੱਖ ਚੁੱਕੇ ਹਨ। ਸੀਐਮ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਦੀ ਸਾਲ 2011 ਵਿੱਚ ਮੌਤ ਹੋ ਗਈ ਸੀ।ਅਜਿਹੇ ‘ਚ ਜੋ ਰਸਮਾਂ ਵਿਆਹ ਸਮੇਂ ਪਿਤਾ ਨੇ ਨਿਭਾਉਣੀਆਂ ਸਨ, ਉਹ ਖੁਦ ਅਰਵਿੰਦ ਕੇਜਰੀਵਾਲ ਨੇ ਨਿਭਾਈਆਂ ਹਨ।

ਨਾਲ ਹੀ ਅਰਵਿੰਦ ਕੇਜਰੀਵਾਲ ਦੇ ਜੇਲ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ। ਅਜਿਹੇ ‘ਚ ਜਦੋਂ ਕੇਜਰੀਵਾਲ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੇਸ਼ੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਐੱਮ ਭਗਵੰਤ ਮਾਨ ਨੂੰ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...