ਪੰਜਾਬ ਲੋਕ ਸਭਾ ਚੋਣਾਂ ਵਿੱਚ ਚਾਹੇ ਇੱਕ ਮਹੀਨੇ ਦਾ ਸਮਾਂ ਰਹਿ ਗਿਆ ਹੈ ਫਿਰ ਵੀ ਪਾਰਟੀ ਆਗੂਆਂ ਵੱਲੋਂ ਪਾਰਟੀਆਂ ਦਾ ਫੇਰ ਬਦਲ ਜਾਰੀ ਹੈ। ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਵਾਲੇ ਫਿਰੋਜ਼ਪੁਰ ਰੂਰਲ ਤੋਂ ਉਮੀਦਵਾਰ ਆਸ਼ੂ ਬਾਂਗੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ੂ ਬਾਂਗੜ ਨੂੰ ਕਾਂਗਰਸ ਵਿੱਚ ਆਉਣ ਤੇ ਜੀ ਆਇਆਂ ਆਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਡਿਕਟੇਟਰਸ਼ਿਪ ਨਾਲ ਚਲਾਈ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਐਲਾਨ ਕੀਤਾ ਕਿ ਆਸ਼ੂ ਬਾਂਗੜ ਨੂੰ ਕਾਂਗਰਸ ਫਿਰੋਜ਼ਪੁਰ ਰੂਰਲ ਤੋਂ ਹੀ ਚੋਣ ਮੈਦਾਨ ਵਿਚ ਉਤਾਰੇਗੀ।
ਦੱਸਣਯੋਗ ਹੈ ਕਿ ਸਾਬਕਾ ਆਪ ਵਿਧਾਇਕ ਅਲਕਾ ਲਾਂਬਾ ਨੇ ਆਸ਼ੂ ਬਾਂਗੜ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਉਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਆਸ਼ੂ ਬਾਂਗੜ ਨੇ ਪਾਰਟੀ ਦੀਆਂ ਗਲਤ ਕਾਰਨ ਅਸਤੀਫਾ ਦਿੱਤਾ ਹੈ












