ਚੰਡੀਗੜ੍ਹ: 27 ਸਤੰਬਰ : ਮਾਨਯੋਗ ਰਾਜਪਾਲ ਨੂੰ ਧੋਖਾ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਫਿਰ ਤੋਂ ਪੇਸ਼ ਕੀਤੇ ਗਏ ਭਰੋਸੇ ਦੇ ਮਤਾ ‘ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਤੋਂ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਇਸ਼ਾਰੇ ‘ਤੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਂਦੇ ਹੋਏ ਪੰਜਾਬ ਦੇ ਲੋਕਾਂ ਦਾ ਭਰੋਸਾ ਵੀ ਤੋੜਿਆ ਹੈ।
ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਸੈਸ਼ਨ 3 ਅਹਿਮ ਮੁੱਦਿਆਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ ‘ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਚਰਚਾ ਨਹੀਂ ਕੀਤੀ, ਸਗੋਂ ਸਦਨ ‘ਚ ਭਰੋਸੇ ਦਾ ਮਤਾ ਪੇਸ਼ ਕਰ ਦਿੱਤਾ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਨਯੋਗ ਰਾਜਪਾਲ ਨੂੰ ਸੰਵਿਧਾਨ ਤਹਿਤ ਮੰਗੀ ਗਈ ਸੂਚਨਾ ਗਲਤ ਮੁਹੱਈਆ ਕਰਵਾਉਣ ਲਈ ਮਾਨਯੋਗ ਰਾਜਪਾਲ ਨੂੰ ਪੰਜਾਬ ਸਰਕਾਰ ਨੂੰ ਬਰਖਾਸਤ ਕਰਨਾ ਚਾਹੀਦਾ ਹੈ।












