September 11, 2026, 12:03 pm
----------- Advertisement -----------
HomeNewsLatest Newsਅਸ਼ਵਨੀ ਸ਼ਰਮਾ ਨੇ ਜਲਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਅਸ਼ਵਨੀ ਸ਼ਰਮਾ ਨੇ ਜਲਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Published on

----------- Advertisement -----------

ਚੰਡੀਗੜ੍ਹ, 13 ਅਪ੍ਰੈਲ : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਸ਼ੁਰੂ ਤੋਂ ਹੀ ਦਲੇਰੀ, ਕੁਰਬਾਨੀ ਅਤੇ ਬਹਾਦਰੀ ਦਾ ਪ੍ਰਤੱਖ ਪ੍ਰਮਾਣ ਰਹੀ ਹੈ। ਉਨ੍ਹਾਂ ਕਿਹਾ ਕਿ ਤਤਕਾਲੀਨ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ ਜਿੱਥੋਂ ਦੇ ਸਭ ਤੋਂ ਵੱਧ ਬਹਾਦਰਾਂ ਨੇ ਦੇਸ਼ ਦੀ ਆਜ਼ਾਦੀ ਲਈ ਆਵਾਜ਼ ਬੁਲੰਦ ਕੀਤੀ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਬਹਾਦਰ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ 13 ਅਪ੍ਰੈਲ 1919 (ਵਿਸਾਖੀ ਵਾਲੇ ਦਿਨ) ਨੂੰ ਅੰਮਿ੍ਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਅੰਗਰੇਜ਼ ਸਰਕਾਰ ਵਲੋਂ ਬਣਾਏ ਗਏ ਰੋਲਟ ਐਕਟ ਦਾ ਵਿਰੋਧ ਕਰਨ ਲਈ ਹਜ਼ਰਾਂ ਲੋਕ ਇਕੱਠੇ ਹੋਏ ਸਨ ਅਤੇ ਸ਼ਾਂਤਮਈ ਬੈਠਕ ਕਰ ਰਹੇ ਸਨ ਕਿ ਜਨਰਲ ਡਾਇਰ ਨੇ ਹਜ਼ਾਰਾਂ ਲੋਕਾਂ ਦੀ ਭੀੜ ‘ਤੇ ਗੋਲੀਆਂ ਚਲਾਉਣ ਦਾ ਹੁਕਮ ਦੇ ਦਿੱਤਾI ਜਿਸ ਵਿੱਚ ਵੱਡੀ ਗਿਣਤੀ ਵਿੱਚ ਬੇਕਸੂਰ ਅਤੇ ਮਾਸੂਮ ਲੋਕ ਮਾਰੇ ਗਏ ਸਨ। ਇਸ ਕਤਲੇਆਮ ਲਈ ਜਨਰਲ ਡਾਇਰ ਨੂੰ ਬ੍ਰਿਟਿਸ਼ ਪਾਰਲੀਮੈਂਟ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ। ਜਨਰਲ ਡਾਇਰ ਦੀ ਇਸ ਕਾਰਵਾਈ ਨੇ ਤਤਕਾਲੀਨ ਭਾਰਤੀਆਂ ਦੇ ਦਿਲਾਂ ਵਿਚ ਆਜ਼ਾਦੀ ਦੀ ਅਜਿਹੀ ਚਿਣਗਾਰੀ ਪੈਦਾ ਕੀਤੀ ਕਿ ਉਨ੍ਹਾਂ ਨੇ ਮਿਲ ਕੇ ਬ੍ਰਿਟਿਸ਼ ਸਾਮਰਾਜ ਦਾ ਤਖਤਾ ਪਲਟ ਦਿੱਤਾ। ਅੱਜ ਅਸੀਂ ਸਾਰੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਦਿਲੋਂ ਪ੍ਰਣਾਮ ਕਰਦੇ ਹਾਂ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਉਨ੍ਹਾਂ ਮਹਾਨ ਸ਼ਹੀਦਾਂ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਦਾ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਨੀਂਹ ਰੱਖੀ ਅਤੇ ਇਸ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਅਸੀਂ ਭਾਰਤ ਦੇ ਬਹਾਦਰ ਯੋਧਿਆਂ ਅਤੇ ਜਲ੍ਹਿਆਂ ਵਾਲੇ ਬਾਗ ਦੀ ਇਸ ਪਵਿੱਤਰ ਧਰਤੀ ‘ਤੇ ਸ਼ਹੀਦ ਹੋਏ ਨਿਰਦੋਸ਼ ਅਤੇ ਮਾਸੂਮ ਲੋਕਾਂ ਨੂੰ ਪ੍ਰਣਾਮ ਕਰਦੇ ਹਾਂ, ਜਿਨ੍ਹਾਂ ਨੇ ਸਾਨੂੰ ਇਸ ਆਜ਼ਾਦੀ ਦੀ ਹਵਾ ਵਿੱਚ ਸਾਹ ਲੈਣ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਜ਼ਾਦੀ ਦੀ ਕੀਮਤ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...