November 5, 2026, 12:01 pm
----------- Advertisement -----------
HomeNewsLatest Newsਪੰਜ ਤਖਤਾਂ ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਵਿਸ਼ੇਸ਼ ਗੱਡੀ ਚਲਾਉਣ ਦਾ ਫੈਸਲਾ...

ਪੰਜ ਤਖਤਾਂ ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਵਿਸ਼ੇਸ਼ ਗੱਡੀ ਚਲਾਉਣ ਦਾ ਫੈਸਲਾ ਪੀ ਐਮ ਮੋਦੀ ਦਾ ਸਿੱਖ ਧਰਮ ਪ੍ਰਤੀ ਸ਼ਰਧਾ ਦਾ ਪ੍ਰਤੀਕ: ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ: 20 ਫ਼ਰਵਰੀ ( ), ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਧਰਮ ਵਿੱਚ ਅਥਾਹ ਸ਼ਰਧਾ ਹੈ ਅਤੇ ਇਸਦੀ ਤਾਜ਼ਾ ਉਦਾਹਰਨ ਅਪ੍ਰੈਲ ਮਹੀਨੇ ਵਿੱਚ ਰੇਲਵੇ ਵਲੋਂ ਸਿੱਖ ਧਰਮ ਦੇ ਪੰਜ ਤਖਤਾਂ ‘ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ‘ਗੁਰੂ ਕਿਰਪਾ ਰੇਲਗੱਡੀ’ ਦੇ ਨਾਮ ਤੇ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫੈਸਲਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਧਰਮ ਪ੍ਰਤੀ ਸ਼ਰਧਾ ਦਾ ਹੀ ਪ੍ਰਤੀਕ ਹੈ। ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ ਦੇ ਆਪਣੇ ਕਾਰਜਕਾਲ ਵਿੱਚ ਕੇਂਦਰ ਦੀ ਮੋਦੀ ਸਰਕਾਰ ਨੇ ਸਿੱਖਾਂ ਦੇ ਲਈ ਬਹੁਤ ਮਹੱਤਵਪੂਰਨ ਕੰਮ ਕੀਤੇ ਹਨ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣਾ, ਸਿੱਖ ਭਾਈਚਾਰੇ ਦੇ ਧਾਰਮਿਕ ਸ਼ਥਾਨਾ ਨੂੰ ਰੋਪਵੇ ਨਾਲ ਜੋੜਨਾ, ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨਾ, ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ, ਅਫ਼ਗ਼ਾਨਿਸਤਾਨ ਵਿੱਚੋਂ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆ ਕੇ ਉਹਨਾਂ ਨੂੰ ਸ਼ਰਨ ਅਤੇ ਭਾਰਤ ਦੀ ਨਾਗਰਿਕਤਾ ਦੇਣਾ, ਉਹਨਾਂ ਦੀ ਹਰ ਤਰਾਂ ਦੀ ਮੱਦਦ ਕਰਨਾ ਅਤੇ ਸ੍ਰੀ ਗੁਰੂ ਸਾਹਿਬ ਜੀ ਦੀਆਂ ਪਵਿੱਤਰ ਬੀੜਾਂ ਨੂੰ ਪੂਰੇ ਅਦਬ ਸਤਿਕਾਰ ਨਾਲ ਸੁਰੱਖਿਅਤ ਭਾਰਤ ਲਿਆਉਣਾ ਆਦਿ ਪ੍ਰਮੁੱਖ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ 2019 ਵਿੱਚ ਵੀ ਸਿੱਖ ਭਾਈਚਾਰੇ ਦੇ ਧਾਰਮਿਕ ਸ਼ਥਾਨਾਂ ਦੇ ਦਰਸ਼ਨਾਂ ਲਈ ‘ਪੰਚ ਤਖਤ ਐਕਸਪ੍ਰੈਸ’ ਰੇਲਗੱਡੀ ਚਲਾਈ ਸੀ। ਦੇਸ਼ ਦੀ ਅਜ਼ਾਦੀ ‘ਤੋਂ ਬਾਅਦ ਦੂਸਰੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸਿਰਫ ਵੋਟ ਬੈਂਕ ਦੀ ਰਾਜਨੀਤੀ ਕੀਤੀ, ਪਰ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਲਈ ਇਤਿਹਾਸਿਕ ਕੰਮ ਕੀਤੇ ਹਨ ਅਤੇ ਕਰਦੇ ਰਹਿਣਗੇ।
ਅਸ਼ਵਨੀ ਸ਼ਰਮਾ ਨੇ ‘ਗੁਰੂ ਕਿਰਪਾ ਰੇਲਗੱਡੀ’ ਚਲਾਉਣ ਦੇ ਕੇਂਦਰ ਸਰਕਾਰ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਇਹ ਬਹੁਤ ਚੰਗਾ ਫੈਸਲਾ ਹੈI ਉਹਨਾਂ ਇਸ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਧਰਮ ‘ਦੇ ਗੁਰੂ ਸਾਹਿਬਾਨਾਂ ‘ਤੇ ਸਿੱਖ ਧਰਮ ਦੇ ਧਾਰਮਿਕ ਸਥਾਨਾਂ ਦੇ ਇਤਿਹਾਸ ਬਾਰੇ ਹੋਰ ਜਾਣਕਾਰੀ ਮਿਲੇਗੀ ਅਤੇ ਸਾਡੇ ਸਿੱਖ ਗਰੂਆ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਵਧੇਗਾ, ਲੋਕ ਜ਼ਿਆਦਾ ਤੋ ਜ਼ਿਆਦਾ ਸਿੱਖੀ ਨਾਲ ਜੁੜਨਗੇ ਅਤੇ ਸਾਨੂੰ ਚੰਗੀ ਪ੍ਰੇਰਨਾ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...