May 3, 2026, 2:51 am
----------- Advertisement -----------
HomeNewsLatest Newsਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ...

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 20 ਮਾਰਚ (ਬਲਜੀਤ ਮਰਵਾਹਾ)- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...