September 24, 2026, 4:59 pm
----------- Advertisement -----------
HomeNewsLatest News3000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 24 ਅਗਸਤ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ‘ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਛੋਟੇ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...