September 8, 2026, 9:53 pm
----------- Advertisement -----------
HomeNewsLatest Newsਫਗਵਾੜਾ 'ਚ ਸੜਕ ਕਿਨਾਰੇ ਖੜ੍ਹੀ ਕੰਬਾਈਨ ਨਾਲ ਟਕਰਾਈ ਬਾਈਕ, ਏਐਸਆਈ ਦੀ ਮੌਕੇ...

ਫਗਵਾੜਾ ‘ਚ ਸੜਕ ਕਿਨਾਰੇ ਖੜ੍ਹੀ ਕੰਬਾਈਨ ਨਾਲ ਟਕਰਾਈ ਬਾਈਕ, ਏਐਸਆਈ ਦੀ ਮੌਕੇ ’ਤੇ ਹੋਈ ਮੌ+ਤ

Published on

----------- Advertisement -----------

ਕਪੂਰਥਲਾ ਦੇ ਫਗਵਾੜਾ ਸਬ-ਡਵੀਜ਼ਨ ਦੇ ਹੁਸ਼ਿਆਰਪੁਰ ਰੋਡ ‘ਤੇ ਵੀਰਵਾਰ ਸਵੇਰੇ ਬਾਈਕ ਅਤੇ ਕੰਬਾਈਨ ਦੀ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ‘ਚ ਇਕ ASI ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਏਐਸਆਈ ਥਾਣਾ ਰਾਵਲਪਿੰਡੀ ਵਿੱਚ ਤਾਇਨਾਤ ਸੀ ਅਤੇ ਹਾਈ ਕੋਰਟ ਜਾਣ ਲਈ ਫਗਵਾੜਾ ਬੱਸ ਸਟੈਂਡ ਵੱਲ ਜਾ ਰਹੇ ਸਨ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਦਰ ਫਗਵਾੜਾ ਦੇ ਤਫਤੀਸ਼ੀ ਅਫਸਰ ਏ.ਐੱਸ.ਆਈ ਕਮਲਜੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ‘ਚ ਰਖਵਾਇਆ। ਮ੍ਰਿਤਕ ਦੀ ਪਛਾਣ ਏਐਸਆਈ ਸੁਖਦੇਵ ਸਿੰਘ (55 ਸਾਲ) ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਫਗਵਾੜਾ ਥਾਣਾ ਰਾਵਲਪਿੰਡੀ ‘ਚ ਤਾਇਨਾਤ ਏ.ਐੱਸ.ਆਈ ਸੁਖਦੇਵ ਸਿੰਘ ਕਿਸੇ ਕੰਮ ਲਈ ਹਾਈਕੋਰਟ ਜਾਣ ਲਈ ਆਪਣੇ ਬਾਈਕ ‘ਤੇ ਫਗਵਾੜਾ ਬੱਸ ਸਟੈਂਡ ਵੱਲ ਨਿਕਲੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੁਰਮਪੁਰ ਨੇੜੇ ਸੜਕ ’ਤੇ ਖੜ੍ਹੀ ਕੰਬਾਈਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਏਐਸਆਈ ਸੁਖਦੇਵ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਏਐਸਆਈ ਕਮਲਜੀਤ ਸਿੰਘ ਜਾਂਚ ਲਈ ਮੌਕੇ ’ਤੇ ਪੁੱਜੇ। ਇਸ ਸਬੰਧੀ ਮ੍ਰਿਤਕ ਏਐਸਆਈ ਸੁਖਦੇਵ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...