- ਏਐਸਆਈ ਸਰੂਪ ਸਿੰਘ ਦੇਰ ਰਾਤ ਡਿਊਟੀ ਤੋਂ ਘਰ ਪਰਤ ਰਿਹਾ ਸੀ
- ਜੰਡਿਆਲਾ ਗੁਰੂ ਥਾਣੇ ‘ਚ ਤਾਇਨਾਤ ਸੀ.
ਅੰਮ੍ਰਿਤਸਰ, 17 ਨਵੰਬਰ 2023 – ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਵਿਖੇ ਤਾਇਨਾਤ ਏ.ਐਸ.ਆਈ. ਮ੍ਰਿਤਕ ਦੀ ਪਛਾਣ ਏਐਸਆਈ ਸਰੂਪ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਸਰੂਪ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਕਤਲ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਘਟਨਾ ਸਮੇਂ ਏਐਸਆਈ ਆਪਣੀ ਡਿਊਟੀ ਤੋਂ ਘਰ ਪਰਤ ਰਿਹਾ ਸੀ। ਜਿੱਥੇ ਅਣਪਛਾਤੇ ਹਮਲਾਵਰਾਂ ਨੇ ਰਸਤੇ ‘ਚ ਉਸ ਨੂੰ ਗੋਲੀ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਦਿਹਾਤੀ ਪੁਲੀਸ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੇ।












