September 20, 2026, 6:59 am
----------- Advertisement -----------
HomeNewsBreaking News20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 16 ਅਗਸਤ, 2024: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਗੁਰਜੀਤ ਰਾਏ ਵਾਸੀ ਸ਼ਿਮਲਾਪੁਰੀ, ਲੁਧਿਆਣਾ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਥਾਣੇ ਵਿੱਚ ਉਸਦੇ ਖਿਲਾਫ਼ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਜਾਂਚ ਦੌਰਾਨ ਉਕਤ ਏ.ਐਸ.ਆਈ. ਨੇ ਬਿਨਾਂ ਕਿਸੇ ਲਿਖਾ-ਪੜੀ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਰੱਖ ਲਏ ਸਨ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜ਼ਮਾਨਤ ਹੋਣ ਉਪਰੰਤ ਜਦੋਂ ਉਹ ਆਪਣਾ ਸਮਾਨ ਵਾਪਸ ਲੈਣ ਲਈ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਮਿਲਿਆ ਤਾਂ ਇਸ ਏ.ਐਸ.ਆਈ. ਨੇ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਉਸਨੂੰ ਕੁਝ ਸਮਾਨ ਵਾਪਸ ਕਰਨ ਬਦਲੇ ਪਹਿਲੀ ਕਿਸ਼ਤ ਵਜੋਂ 20000 ਰੁਪਏ ਰਿਸ਼ਵਤ ਲੈ ਲਈ। ਉਸਨੇ ਅੱਗੇ ਦੱਸਿਆ ਕਿ ਬਾਕੀ ਬਚਦਾ ਸਮਾਨ ਵਾਪਸ ਕਰਨ ਬਦਲੇ ਹੁਣ ਉਕਤ ਏ.ਐਸ.ਆਈ. ਰਿਸ਼ਵਤ ਦੇ ਬਾਕੀ 20000 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...