August 10, 2026, 5:37 am
----------- Advertisement -----------
HomeNews5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ, 4 ਅਕਤੂਬਰ (ਬਲਜੀਤ ਮਰਵਾਹਾ) : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰਕੇ ਇੱਕ ਹੋਰ ਸਫਲਤਾ ਦਰਜ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸਆਈ. ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ ਸਿੰਘ ਸੋਨੂੰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਨਾਲ ਆਪਣੀ ਹੱਡਬੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਏ.ਐਸ.ਆਈ. ਨੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ਤਹਿਤ ਉਸਦੇ ਘਰ ਦੀ ਤਲਾਸ਼ੀ ਲਈ ਸੀ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਨਜਾਇਜ਼ ਜਾਂ ਗ਼ੈਰ-ਕਾਨੂੰਨੀ ਪਦਾਰਥ ਬਰਾਮਦ ਨਹੀਂ ਹੋਇਆ ਪਰ, ਇਸ ਦੇ ਬਾਵਜੂਦ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਐਨ.ਡੀ.ਪੀ.ਐਸ. ਕਾਨੂੰਨ ਦਾ ਕੇਸ ਦਰਜ ਹੋਣ ਤੋਂ ਬਚਣ ਲਈ 7,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਜ਼ੋਰ ਪਾਇਆ। ਧਮਕੀਆਂ ਤੋਂ ਡਰਦਿਆਂ ਅਤੇ ਮਸਲੇ ਨੂੰ ਨਿਪਟਾਉਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਝਿਜਕਦੇ-ਝਿਜਕਦੇ, ਮਜਬੂਰੀਵੱਸ 5,000 ਰੁਪਏ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ।

ਇਹ ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਮੁਢਲੀ ਜਾਂਚ ਕੀਤੀ ਅਤੇ ਉਕਤ ਏਐਸਆਈ ਹਰਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫਆਈਆਰ ਨੰਬਰ 14 ਮਿਤੀ 4 ਅਕਤੂਬਰ 2023 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...