July 3, 2026, 4:42 pm
----------- Advertisement -----------
HomeNewsLatest News5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 15 ਅਪ੍ਰੈਲ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...