May 4, 2026, 1:18 pm
----------- Advertisement -----------
HomeNewsBreaking News6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ, 14 ਮਈ (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਸ਼ਹਿਰ ਦੇ ਵਾਸੀ ਅਨੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ ‘ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੇ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮੁਲਜ਼ਮ ਏਐਸਆਈ ਉਸ ​​ਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸਦਾ ਸਮਾਨ ਪਿਆ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ.ਐਸ.ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸਦਾ ਸਮਾਨ ਚੁਕਾਉਣ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ਵਿੱਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...