July 25, 2026, 10:12 am
----------- Advertisement -----------
HomeNewsLatest Newsਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 30 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਕੀਤਾ ਗਿਆ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਅਤਲ ਕੀਤੀ ਗਈ ਸਹਾਇਕ ਕੰਟਰੋਲਰ ਸੀਮਾ ਗੁਪਤਾ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸੀ ਅਤੇ ਉਸ ਕੋਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਵਾਧੂ ਚਾਰਜ ਵੀ ਸੀ। ਉਨ੍ਹਾਂ ਦੱਸਿਆ ਕਿ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਇਹ ਅਧਿਕਾਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਪ੍ਰੋਬੇਸ਼ਨ ਕਲੀਅਰ ਕਰਨ ਦੇ ਬਦਲੇ ਵਿੱਚ ਰਿਸਵਤ ਮੰਗਦੀ ਹੈ।

ਸ. ਚੀਮਾ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਕੁਮਾਰ ਸਿਨਹਾ ਅਤੇ ਡਾਇਰੈਕਟਰ (ਖਜਾਨੇ ਤੇ ਲੇਖਾ) ਜਨਾਬ ਮੁਹੰਮਦ ਤਾਇਅਬ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਬੂਤ ਵਜੋਂ ਵੀਡਿਓ ਕਲਿੱਪ ਅਤੇ ਵੱਖ-ਵੱਖ ਅਖਬਾਰਾਂ ਵਿੱਚ ਲੱਗੀਆਂ ਖਬਰਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੜਤਾਲ ਉਪਰੰਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ।

ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਾਕਰ ਵੱਲੋਂ ਚਲਾਈ ਗਈ ਮੁਹਿੰਮ ਦਾ ਜਿਕਰ ਕਰਦਿਆਂ ਸ. ਚੀਮਾ ਨੇ ਕਿਹਾ ਸਾਡੀ ਸਰਕਾਰ ਵੱਲੋਂ ਸਤਾ ਸੰਭਾਲਦਿਆਂ ਹੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...