September 26, 2026, 7:32 pm
----------- Advertisement -----------
HomeNewsLatest Newsਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ...

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 28 ਮਾਰਚ, 2024 (ਬਲਜੀਤ ਮਰਵਾਹਾ) : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ ’ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...