September 25, 2026, 6:11 pm
----------- Advertisement -----------
HomeNewsLatest News2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ...

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ 8 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ ‘ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ ‘ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਹਿਲਾਂ ਹੀ ਕੇਸ ਦਰਜ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...