September 13, 2026, 2:08 am
----------- Advertisement -----------
HomeNewsBreaking News4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 18 ਅਪ੍ਰੈਲ, 2024 : (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...