July 26, 2026, 7:46 pm
----------- Advertisement -----------
HomeNewsBreaking Newsਪੰਜਾਬ 'ਚ ਜਲਦ ਸ਼ੁਰੂ ਹੋਵੇਗੀ ਆਟਾ-ਦਾਲ ਸਕੀਮ: ਨਵੇਂ ਸਾਲ ਤੋਂ ਹੋਵੇਗੀ ਹੋਮ...

ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਆਟਾ-ਦਾਲ ਸਕੀਮ: ਨਵੇਂ ਸਾਲ ਤੋਂ ਹੋਵੇਗੀ ਹੋਮ ਡਿਲੀਵਰੀ, 1.42 ਕਰੋੜ ਲੋਕਾਂ ਨੂੰ ਮਿਲੇਗਾ ਫਾਇਦਾ

Published on

----------- Advertisement -----------

ਚੰਡੀਗੜ੍ਹ, 17 ਨਵੰਬਰ 2023 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਘਰ-ਘਰ ਆਟਾ ਦਾਲ ਸਕੀਮ ਹੁਣ ਪੰਜਾਬ ਵਿੱਚ ਲਾਗੂ ਹੋਣ ਜਾ ਰਹੀ ਹੈ। ਜਿਸ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਗਈ ਸਕੀਮ ਦੀ ਰੂਪ-ਰੇਖਾ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਹਾਲਾਂਕਿ ਇਸ ਸਕੀਮ ਤਹਿਤ ਹੋਮ ਡਿਲੀਵਰੀ ਅਗਲੇ ਸਾਲ ਜਨਵਰੀ ‘ਚ ਸ਼ੁਰੂ ਹੋ ਜਾਵੇਗੀ ਪਰ ਇਸ ਸਕੀਮ ਦੀ ਰਸਮੀ ਸ਼ੁਰੂਆਤ ਇਸੇ ਮਹੀਨੇ ਹੀ ਹੋ ਜਾਵੇਗੀ। ਇਸ ਯੋਜਨਾ ਨਾਲ ਸੂਬੇ ਵਿੱਚ ਪ੍ਰਧਾਨ ਮੰਤਰੀ ਕਲਿਆਣ ਯੋਜਨਾ ਦੇ 1.42 ਕਰੋੜ ਲਾਭਪਾਤਰੀ ਘਰ ਬੈਠੇ ਆਟਾ ਪ੍ਰਾਪਤ ਕਰ ਸਕਣਗੇ। ਸਕੀਮ ਤਹਿਤ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡਿਆ ਜਾਵੇਗਾ।

ਸਕੀਮ ਦੇ ਖਰੜੇ ਅਨੁਸਾਰ ਕੌਮੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਅਕਤੂਬਰ ਤੋਂ ਦਸੰਬਰ ਤੱਕ ਦੀ ਮਿਆਦ ਲਈ ਕਣਕ ਦੀ ਵੰਡ ਕੀਤੀ ਗਈ ਹੈ। ਇਸ ਦੀ ਲਾਭਪਾਤਰੀਆਂ ਵਿੱਚ ਵੰਡ ਵੀ ਸ਼ੁਰੂ ਹੋ ਗਈ ਹੈ। ਲਾਭਪਾਤਰੀਆਂ ਨੂੰ ਅਗਲੇ ਸਾਲ ਜਨਵਰੀ ਵਿੱਚ ਹੋਮ ਡਿਲੀਵਰੀ ਮਿਲੇਗੀ। ਸਰਕਾਰ ਨੇ ਕਣਕ ਨੂੰ ਪੀਸਣ ਲਈ ਤਿੰਨ ਦਰਜਨ ਆਟਾ ਮਿੱਲਾਂ ਦੀ ਸ਼ਨਾਖਤ ਵੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...