September 5, 2026, 8:26 pm
----------- Advertisement -----------
HomeNewsLatest Newsਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ 'ਤੇ ਹਮ.ਲਾ, ਜਾਣੋ ਕੀ ਹੈ ਮਾਮਲਾ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ‘ਤੇ ਹਮ.ਲਾ, ਜਾਣੋ ਕੀ ਹੈ ਮਾਮਲਾ

Published on

----------- Advertisement -----------

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਰੰਧਾਵਾ ਅਤੇ ਰੰਧਾਵਾ ਦੇ ਦੋ ਗੰਨਮੈਨਾਂ ‘ਤੇ ਮੋਹਾਲੀ ਦੇ ਰਹਿਣ ਵਾਲੇ ਨੌਜਵਾਨ ਨਰਵੀਰ ਸਿੰਘ ਦੀ ਕੁੱਟਮਾਰ ਕਰਨ ਅਤੇ ਅਗਵਾ ਕਰਨ ਦਾ ਦੋਸ਼ ਹੈ। ਮਾਮਲੇ ਦੀ ਸ਼ਿਕਾਇਤ ਸੈਕਟਰ 17 ਦੇ ਥਾਣੇ ਨੂੰ ਦਿੱਤੀ ਗਈ ਹੈ।

ਨਰਵੀਰ ਪੰਜਾਬ ਯੂਨੀਵਰਸਿਟੀ ਵਿੱਚ ਕਾਨੂੰਨ ਦਾ ਵਿਦਿਆਰਥੀ ਹੈ ਤੇ ਉਸਨੇ ਦੱਸਿਆ ਕਿ ਉਹ ਬੁੱਧਵਾਰ ਰਾਤ ਸੈਕਟਰ 17 ਦੇ ਇੱਕ ਨਿੱਜੀ ਹੋਟਲ ਵਿੱਚ ਤਿੰਨ ਦੋਸਤਾਂ ਨਾਲ ਡਿਨਰ ਕਰਨ ਗਿਆ ਸੀ। ਇਸ ਦੌਰਾਨ ਉਦੈਵੀਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਉਥੇ ਆ ਗਿਆ ਸੀ। ਹੋਟਲ ਦੇ ਟਾਇਲਟ ‘ਚ ਉਦੈਵੀਰ ਅਤੇ ਉਸ ਦੀ ਬਹਿਸ ਹੋ ਗਈ।

ਇਸ ਤੋਂ ਬਾਅਦ ਉਦੈਵੀਰ ਨੇ ਉਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤੇ ਆਪਣੇ ਗੰਨਮੈਨਾਂ ਨੂੰ ਬੁਲਾਇਆ। ਇਸ ਤੋਂ ਬਾਅਦ ਉਸ ਨੂੰ ਆਪਣੀ ਕਾਰ ਵਿਚ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਨਰਵੀਰ ਅਨੁਸਾਰ ਉਹ ਭੱਜਣ ਲਈ ਭੱਜਿਆ ਪਰ ਸੈਕਟਰ 17-18 ਦੇ ਲਾਈਟ ਪੁਆਇੰਟ ’ਤੇ ਮੁਲਜ਼ਮਾਂ ਨੇ ਉਸ ਨੂੰ ਗੱਡੀ ਵਿੱਚ ਅਗਵਾ ਕਰ ਲਿਆ। ਉਹ ਉਸ ਨੂੰ ਕਿਸੇ ਅਣਪਛਾਤੀ ਥਾਂ ‘ਤੇ ਲੈ ਕੇ ਜਾਣ ਲੱਗੇ ਪਰ ਇਸੇ ਦੌਰਾਨ ਨਰਵੀਰ ਨੇ ਆਪਣੇ ਦੋਸਤਾਂ ਨੂੰ ਘਟਨਾ ਦੀ ਸੂਚਨਾ ਦਿੱਤੀ ਤੇ ਉਹ ਮੌਕੇ ਤੇ ਪਹੁੰਚ ਗਿਆ, ਜਿਸ ਨੂੰ ਦੇਖ ਕੇ ਉਦੈਵੀਰ ਘਬਰਾ ਗਿਆ ਅਤੇ ਉਸ ਨੂੰ ਸੈਕਟਰ 17 ਦੇ ਥਾਣੇ ਲੈ ਗਿਆ ਜਿੱਥੇ ਇਲਜ਼ਾਮ ਮੁਤਾਬਕ ਉਦੈਵੀਰ ਨੇ ਪੁਲਸ ਵਾਲਿਆਂ ਨਾਲ ਬਦਸਲੂਕੀ ਵੀ ਕੀਤੀ।

 ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਵੀ ਆਪਣੇ ਪੁੱਤਰ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਏ। ਉਦੋਂ ਤੋਂ ਹੀ ਨਰਵੀਰ ‘ਤੇ ਮਾਮਲੇ ‘ਚ ਸਮਝੌਤਾ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਨਰਵੀਰ ਨੇ ਮੰਗ ਕੀਤੀ ਹੈ ਕਿ ਮੁਲਜ਼ਮ ਉਦੈਵੀਰ ਅਤੇ ਸੁਖਜਿੰਦਰ ਰੰਧਾਵਾ ਦੇ ਦੋ ਗੰਨਮੈਨਾਂ ਖ਼ਿਲਾਫ਼ ਕੁੱਟਮਾਰ ਅਤੇ ਅਗਵਾ ਦਾ ਕੇਸ ਦਰਜ ਕੀਤਾ ਜਾਵੇ। ਸੈਕਟਰ 17 ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...