June 19, 2026, 9:26 pm
----------- Advertisement -----------
HomeNewsBreaking Newsਫਤਿਹਗੜ੍ਹ ਸਾਹਿਬ 'ਚ ਅਕਾਲੀ ਆਗੂ 'ਤੇ ਹਮਲਾ, ਖੂਨੀ ਹਾਲਤ 'ਚ ਹਸਪਤਾਲ ਭਰਤੀ

ਫਤਿਹਗੜ੍ਹ ਸਾਹਿਬ ‘ਚ ਅਕਾਲੀ ਆਗੂ ‘ਤੇ ਹਮਲਾ, ਖੂਨੀ ਹਾਲਤ ‘ਚ ਹਸਪਤਾਲ ਭਰਤੀ

Published on

----------- Advertisement -----------


ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ‘ਚ ਅਕਾਲੀ ਆਗੂ ‘ਤੇ ਹਮਲਾ ਹੋਇਆ ਹੈ। ਉਸ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਵਾਰ ਕਰਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਜ਼ਖਮੀ ਮਲਕੀਤ ਸਿੰਘ ਮਠਾੜੂ ਨੂੰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮਲਕੀਤ ਸਿੰਘ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਨ।

ਮਲਕੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੱਸੀ ਪਠਾਣਾਂ ਨਾਮਦੇਵ ਮੰਦਰ ਨੇੜੇ ਜਾ ਰਿਹਾ ਸੀ ਤਾਂ ਤਿੰਨ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਉਸ ਨੂੰ ਕਿਹਾ ਗਿਆ ਕਿ ਅੱਜ ਉਸ ਨੂੰ ਸਬਕ ਸਿਖਾਇਆ ਜਾਵੇਗਾ। ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਸਿਰ ਵਿੱਚ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਉਸ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਘਟਨਾ ਤੋਂ ਬਾਅਦ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਸਿਵਲ ਹਸਪਤਾਲ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਬੱਸੀ ਪਠਾਣਾਂ ਤੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੂੰ ਸੱਚਾਈ ਦਾ ਪਤਾ ਲੱਗ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...