November 14, 2026, 5:28 am
----------- Advertisement -----------
HomeNewsLatest Newsਮੋਹਾਲੀ 'ਚ ਕਸ਼ਮੀਰੀ ਵਿਦਿਆਰਥੀਆਂ 'ਤੇ ਹ.ਮ.ਲਾ ,ਇਕ ਗੰਭੀਰ ਜ਼ਖਮੀ

ਮੋਹਾਲੀ ‘ਚ ਕਸ਼ਮੀਰੀ ਵਿਦਿਆਰਥੀਆਂ ‘ਤੇ ਹ.ਮ.ਲਾ ,ਇਕ ਗੰਭੀਰ ਜ਼ਖਮੀ

Published on

----------- Advertisement -----------

ਮੋਹਾਲੀ ਦੇ ਖਰੜ ਵਿਖੇ ਇਕ ਕਾਲਜ ‘ਚ ਕੁਝ ਨੌਜਵਾਨਾਂ ਵੱਲੋਂ ਕਸ਼ਮੀਰੀ ਵਿਦਿਆਰਥੀਆਂ ‘ਤੇ ਬੇਰਹਿਮੀ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇੰਜਨੀਅਰਿੰਗ ਕਾਲਜ ਵਿੱਚ ਬੀਤੀ ਦੁਪਹਿਰ ਫਰੈਸ਼ਰ ਪਾਰਟੀ ਚੱਲ ਰਹੀ ਸੀ। ਇਸ ਦੌਰਾਨ ਕਸ਼ਮੀਰੀ ਵਿਦਿਆਰਥੀ ਡਾਂਸ ਕਰ ਰਹੇ ਸਨ। ਇਸ ਦੌਰਾਨ ਕੁਝ ਬਾਹਰੀ ਵਿਅਕਤੀ ਉਥੇ ਪਹੁੰਚ ਗਏ ਅਤੇ ਹੰਗਾਮਾ ਸ਼ੁਰੂ ਕਰ ਦਿੱਤਾ। ਹਮਲਾਵਰਾਂ ਦੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਕੋਲ ਡੰਡੇ, ਚਾਕੂ, ਸੋਟੀਆਂ ਅਤੇ ਤਲਵਾਰਾਂ ਸਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨਾਲ ਕਥਿਤ ਤੌਰ ’ਤੇ ਬਦਸਲੂਕੀ ਵੀ ਕੀਤੀ। ਜਦੋਂ ਕਸ਼ਮੀਰੀ ਵਿਦਿਆਰਥੀ ਉਨ੍ਹਾਂ ਨੂੰ ਰੋਕਣ ਲਈ ਅੱਗੇ ਆਏ ਤਾਂ ਬਾਹਰੀ ਵਿਅਕਤੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਹ ਫਿਰ ਆਏ ਅਤੇ ਮੈੱਸ ‘ਚ ਦਾਖਲ ਹੋ ਕੇ ਵਿਦਿਆਰਥੀਆਂ ‘ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਇੱਕ ਕਸ਼ਮੀਰੀ ਵਿਦਿਆਰਥੀ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਅਤੇ ਉਸਨੂੰ ਇੱਕ ਨਿੱਜੀ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ।
ਥਾਣਾ ਸਦਰ ਦੀ ਪੁਲਸ ਨੇ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਹਮਲਾਵਰਾਂ ‘ਚੋਂ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਖਰੜ (ਸਦਰ) ਥਾਣੇ ਦੇ ਐਸਐਚਓ ਭਗਤਵੀਰ ਸਿੰਘ ਨੇ ਦੱਸਿਆ ਕਿ ਬਾਕੀ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਕਤਲ ਦੀ ਕੋਸ਼ਿਸ਼ ਅਤੇ ਹਥਿਆਰਾਂ ਨਾਲ ਦੰਗਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...