June 27, 2026, 10:17 am
----------- Advertisement -----------
HomeNewsਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ...

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

Published on

----------- Advertisement -----------

ਨਵੀਂ ਦਿੱਲੀ 07 ਨਵੰਬਰ (ਬਲਜੀਤ ਮਰਵਾਹਾ) – ਕੇਂਦਰ ਸਰਕਾਰ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਅੱਜ ਨਵੀਂ ਦਿੱਲੀ ‘ਚ ਪ੍ਰਗਤੀ ਮੈਦਾਨ ਵਿਖੇ ਹੋਈ ਦੋ ਰੋਜਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੇ ਆਖਰੀ ਦਿਨ ਬੋਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਈ ਵਾਰ ਸੂਚਿਤ ਕੀਤਾ ਹੈ ਕਿ ਪਾਣੀ ਸੈੱਸ ਲਗਾਉਣਾ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ ਅਤੇ ਜੰਮੂ ਤੇ ਕਸ਼ਮੀਰ ਵੱਲੋਂ ਇਹ ਕਰ ਵਸੂਲਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਤੇ ਹੋਰ ਸੂਬਿਆਂ ਨੂੰ ਬਿਜਲੀ ਖਰੀਦਣ ਸਮੇਂ ਜਿਆਦਾ ਤੇ ਗੈਰ-ਵਾਜਿਬ ਰੇਟ ਅਦਾ ਕਰਨੇ ਪੈਂਦੇ ਹਨ।

ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਸੂਬਿਆਂ ਵੱਲੋਂ ਉਠਾਏ ਜਾ ਰਹੇ ਅਜਿਹੇ ਗੈਰ-ਕਾਨੂੰਨੀ ਕਦਮਾਂ ਨੂੰ ਰੋਕਿਆ ਜਾਵੇ ਤਾਂ ਜੋ ਬਿਜਲੀ ਖਰੀਦਣ ਵਾਲੇ ਸੂਬਿਆਂ ਨੂੰ ਰਾਹਤ ਮਿਲ ਸਕੇ।

ਪੰਜਾਬ ਕੈਬਨਿਟ ਮੰਤਰੀ ਵੱਲੋਂ ਉਠਾਏ ਇਸ ਮੁੱਦੇ ਦਾ ਸਮਰਥਨ ਕਰਦਿਆਂ ਕੇਂਦਰੀ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਿਆਂ ਨੂੰ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਵਾਟਰ ਸੈੱਸ ਵਸੂਲਣਾ ਪੂਰੀ ਤਰ੍ਹਾਂ ਗੈਰ-ਕਨੂੰਨੀ ਹੈ ਅਤੇ ਉਹਨਾਂ ਦਾ ਮੰਤਰਾਲਾ ਇਸ ਦੇ ਰੋਕੇ ਜਾਣ ਨੂੰ ਯਕੀਨੀ ਬਣਾਏਗਾ। ਉਹਨਾਂ ਇਹ ਵੀ ਕਿਹਾ ਕਿ ਇਸ ਵਾਟਰ ਸੈੱਸ ਦੇ ਮੁੱਦੇ ਦੇ ਕਨੂੰਨੀ ਚਾਰਾਜੋਈ ਵਿੱਚ ਕੇਂਦਰੀ ਬਿਜਲੀ ਮੰਤਰਾਲਾ ਖਰੀਦਾਰ ਸੂਬਿਆਂ ਦਾ ਸਮਰਥਨ ਕਰੇਗਾ।

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਉਠਾਏ ਇਸ ਮੁੱਦੇ ‘ਤੇ ਕੇਂਦਰੀ ਮੰਤਰੀ ਦੇ ਹਾਂ ਪੱਖੀ ਰਵੱਈਏ ਦਾ ਧੰਨਵਾਦ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਭਾਰਤ ਦੇ ਮੁੱਖ ਡੈਮਾਂ ਦੀਆਂ ਢਲਾਨਾਂ ‘ਤੇ ਛੋਟੇ ਜਲ ਭੰਡਾਰਾਂ (Reservoirs) ਦਾ ਨਿਰਮਾਣ ਕਰਨ ਦਾ ਵੀ ਸੁਝਾ ਦਿੱਤਾ ਤਾਂ ਜੋ ਸਿੰਚਾਈ ਲਈ ਪਾਣੀ ਮੁਹਈਆ ਕਰਵਾਉਣ ਦੇ ਨਾਲ ਨਾਲ ਪੂਰੀ ਸਮਰਥਾ ਵਿਚ ਬਿਜਲੀ ਪੈਦਾਵਾਰ ਨੂੰ ਸੰਭਵ ਬਣਾਇਆ ਜਾ ਸਕੇ।

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਵੀ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...