September 6, 2026, 9:13 pm
----------- Advertisement -----------
HomeNewsLatest Newsਅੰਮ੍ਰਿਤਸਰ ਦੇ ਮੈਂਟਲ ਹਸਪਤਾਲ ਤੋਂ ਫਰਾਰ ਅੱਤਵਾਦੀ ਦੇ ਘਰ ਪਹੁੰਚੀ ਪੁਲਿਸ ਟੀਮ...

ਅੰਮ੍ਰਿਤਸਰ ਦੇ ਮੈਂਟਲ ਹਸਪਤਾਲ ਤੋਂ ਫਰਾਰ ਅੱਤਵਾਦੀ ਦੇ ਘਰ ਪਹੁੰਚੀ ਪੁਲਿਸ ਟੀਮ ਨੂੰ ਕਾਰ ਨਾਲ ਕੁਚਲਣ ਦੀ ਕੋਸ਼ਿਸ਼

Published on

----------- Advertisement -----------

ਮੈਂਟਲ ਹਸਪਤਾਲ ‘ਚੋਂ ਫਰਾਰ ਹੋਏ ਅੱਤਵਾਦੀ ਦੀ ਭਾਲ ‘ਚ ਉਸ ਦੇ ਘਰ ਪਹੁੰਚੇ ਪੁਲਸ ਪਾਰਟੀ ‘ਚ ਸ਼ਾਮਲ ਏ.ਐੱਸ.ਆਈ. ‘ਤੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ ਗਈ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ 4 ਦੋਸ਼ੀਆਂ ਖਿਲਾਫ ਥਾਣਾ ਤਿੱਬੜ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ। ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਸ਼ੀਸ਼ ਮਸੀਹ ਪੁੱਤਰ ਜੋਬਨ ਮਸੀਹ ਵਾਸੀ ਗੋਹਤ ਪੋਖਰ ਜੋ ਕਿ ਕੇਂਦਰੀ ਜੇਲ੍ਹ ਵਿੱਚ ਵੱਖ-ਵੱਖ ਕੇਸਾਂ ਵਿੱਚ ਬੰਦ ਸੀ, ਇਲਾਜ ਲਈ ਮੈਂਟਲ ਹਸਪਤਾਲ ਅੰਮ੍ਰਿਤਸਰ ਵਿੱਚ ਦਾਖਲ ਸੀ। ਉਥੇ ਉਹ ਪੁਲਿਸ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ ਜਿਸ ਦੀ ਭਾਲ ਲਈ ਪੁਲਸ ਪਾਰਟੀ ਉਸਦੇ ਘਰ ਪਹੁੰਚੀ ਸੀ।
ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀਆਂ ਦੀਆਂ ਹਦਾਇਤਾਂ ‘ਤੇ ਦੋਸ਼ੀ ਦੇ ਘਰ ਛਾਪੇਮਾਰੀ ਦੌਰਾਨ ਉਥੇ ਮੁਲਜ਼ਮ ਜੋਬਨ ਮਸੀਹ ਪੁੱਤਰ ਗੁਲਜ਼ਾਰ ਮਸੀਹ, ਵੀਨਸ ਪਤਨੀ ਜੋਬਨ ਮਸੀਹ, ਮਹਿਕ ਪੁੱਤਰੀ ਜੋਬਨ ਮਸੀਹ ਵਾਸੀ ਗੋਹਤ ਪੋਖਰ ਅਤੇ ਚਾਹਤ ਵਾਸੀ ਗੁਰਦਾਸਪੁਰ ਮੌਜੂਦ ਸਨ। ਮੁਲਜ਼ਮਾਂ ਨੇ ਪੁਲਿਸ ਟੀਮ ਨੂੰ ਘਰ ਦੇ ਅੰਦਰ ਜਾਣ ਤੋਂ ਰੋਕਿਆ ਅਤੇ ਜ਼ਬਰਦਸਤੀ ਦਰਵਾਜ਼ਾ ਬੰਦ ਕਰਕੇ ਘਰ ਦੇ ਬਾਹਰ ਖੜ੍ਹੀ ਕਾਰ ਵਿੱਚ ਵੜ ਗਏ।
ਜਦੋਂ ਮੁਲਜ਼ਮ ਜੋਬਨ ਮਸੀਹ ਨੇ ਕਾਰ ਸਟਾਰਟ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਏਐਸਆਈ ਰਛਪਾਲ ਸਿੰਘ ਨੇ ਅੱਗੇ ਜਾ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਏਐਸਆਈ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਏਐਸਆਈ ਨੇ ਭੱਜ ਕੇ ਆਪਣੀ ਜਾਨ ਬਚਾਈ। ਪੁਲਸ ਨੇ ਉਕਤ ਸਾਰੇ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...