November 19, 2026, 4:11 am
----------- Advertisement -----------
HomeNewsBreaking Newsਖੰਨਾ 'ਚ ਆਸਟ੍ਰੇਲੀਆਈ NRI ਦੀ ਮੌ+ਤ: ਜਾਗੋ ਪਾਰਟੀ 'ਚ ਗਿਆ ਸੀ, ਘਰ...

ਖੰਨਾ ‘ਚ ਆਸਟ੍ਰੇਲੀਆਈ NRI ਦੀ ਮੌ+ਤ: ਜਾਗੋ ਪਾਰਟੀ ‘ਚ ਗਿਆ ਸੀ, ਘਰ ਦੇ ਬਾਹਰ ਨਾਲੇ ਵਿੱਚ ਡਿੱਗਿਆ ਮਿਲਿਆ

Published on

----------- Advertisement -----------

ਖੰਨਾ, 6 ਫਰਵਰੀ 2024 – ਖੰਨਾ ਵਿੱਚ ਇੱਕ ਐਨਆਰਆਈ ਦੀ ਨਾਲੇ ਵਿੱਚ ਡਿੱਗਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਰਿਸ਼ਤੇਦਾਰ ਦੇ ਵਿਆਹ ‘ਚ ਸ਼ਾਮਲ ਹੋਣ ਲਈ ਆਇਆ ਸੀ। ਇੱਕ ਦਿਨ ਪਹਿਲਾਂ ਜਾਗੋ ਸਮਾਗਮ ਵਿੱਚ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਅਤੇ ਨਾਲੇ ਵਿੱਚ ਡਿੱਗ ਗਿਆ। ਪੁਲਸ ਨੇ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

37 ਸਾਲਾ ਵਰਿੰਦਰ ਸਿੰਘ ਗਿੱਲ ਲੁਧਿਆਣਾ ਦੇ ਪਿੰਡ ਬੁਲਾਰਾ ਦਾ ਰਹਿਣ ਵਾਲਾ ਸੀ। ਉਹ ਆਪਣੀ ਪਤਨੀ ਅਤੇ 9 ਸਾਲ ਦੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿੰਦਾ ਸੀ। ਉਹ ਕਰੀਬ ਸਾਢੇ 9 ਸਾਲਾਂ ਬਾਅਦ ਪਿੰਡ ਪਰਤਿਆ ਸੀ। ਐਤਵਾਰ ਰਾਤ ਨੂੰ ਉਹ ਆਪਣੇ ਦੋਸਤ ਨਾਲ ਮਲੌਦ ਦੇ ਨੇੜੇ ਪਿੰਡ ਕੁਲਹਾੜ ਵਿੱਚ ਆਪਣੇ ਇੱਕ ਦੋਸਤ ਦੇ ਰਿਸ਼ਤੇਦਾਰ ਦੇ ਵਿਆਹ ਵਿੱਚ ਗਿਆ ਸੀ।

ਵਰਿੰਦਰ ਦੇ ਦੋਸਤਾਂ ਨੇ ਦੱਸਿਆ ਕਿ ਉਸ ਨੇ ਜਾਗੋ ਪਾਰਟੀ ‘ਚ ਕਾਫੀ ਮਸਤੀ ਕੀਤੀ ਅਤੇ ਸ਼ਰਾਬ ਪੀਤੀ। ਪਾਰਟੀ ਤੋਂ ਬਾਅਦ ਉਹ ਕਰੀਬ 1.15 ਵਜੇ ਆਪਣੇ ਰਿਸ਼ਤੇਦਾਰ ਦੇ ਘਰੋਂ ਨਿਕਲਿਆ। ਰਾਤ ਕਰੀਬ 2 ਵਜੇ ਉਥੋਂ ਲੰਘ ਰਹੇ ਇਕ ਵਿਅਕਤੀ ਨੇ ਦੇਖਿਆ ਕਿ ਕੋਈ ਵਿਅਕਤੀ ਨਾਲੇ ਵਿਚ ਪਿਆ ਹੋਇਆ ਸੀ। ਉਸ ਨੇ ਵਿਆਹ ਵਾਲੇ ਘਰ ਜਾ ਕੇ ਸੂਚਨਾ ਦਿੱਤੀ। ਫਿਰ ਲੋਕਾਂ ਨੇ ਦੇਖਿਆ ਕਿ ਇਹ ਵਰਿੰਦਰ ਸੀ। ਹਸਪਤਾਲ ‘ਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਵਰਿੰਦਰ ਦੇ ਦੋਸਤ ਗੁਰਪ੍ਰੀਤ ਸਿੰਘ ਗਿੱਲ ਦੇ ਬਿਆਨ ਦਰਜ ਕਰ ਲਏ ਹਨ। ਜਿਸ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...