April 1, 2023, 1:01 am
HomeNewsBreaking Newsਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਨਹੀਂ ਰਹੇ

ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਨਹੀਂ ਰਹੇ

Published on

  • ਪਿਛਲੇ ਕੁੱਝ ਦਿਨਾਂ ਤੋਂ ਸਨ ਬਿਮਾਰ
  • ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ‘ਚ ਲਏ ਆਖਰੀ ਸਾਹ

ਬਾਬਾ ਬਕਾਲਾ ਸਾਹਿਬ, 17 ਮਾਰਚ 2023 – ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੀ ਅੱਜ ਸਵੇਰੇ ਸਵਰਗ ਸੁਧਾਰ ਗਏ। ਉਹ ਕੁਝ ਦਿਨਾਂ ਤੋਂ ਸਿਹਤਯਾਬ ਨਾ ਹੋਣ ਕਾਰਣ ਐਸਕਾਰਟ ਹਸਪਤਾਲ ਅੰਮ੍ਰਿਤਸਰ ‘ਚ ਦਾਖਲ ਸਨ। ਅੱਜ ਸਵੇਰੇ ਉਹਨਾਂ ਨੇ ਆਪਣੇ ਆਖਰੀ ਸਾਹ ਲਏ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਖ਼ਾਲਸਾ ਵਿਰਾਸਤ ਨੂੰ ਪ੍ਰਚਾਰਨ ਤੇ ਉਭਾਰਨ ਲਈ ਸਦਾ ਯਤਨਸੀਲ ਰਹੇ ਹਨ ਅਤੇ ਉਨ੍ਹਾਂ ਨਿਹੰਗ ਸਿੰਘਾਂ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਹੋ ਕੇ ਅਹਿਮ ਰੋਲ ਅਦਾ ਕੀਤਾ। ਬਾਬਾ ਗੱਜਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜਾਂ ਲਈ ਵੀ ਬਾਬਾ ਜੀ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਜੀ ਦਾ ਅਕਾਲ ਚਲਾਣਾ ਪੰਥਕ ਖੇਤਰ ਵਿਚ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।

ਸਬੰਧਿਤ ਹੋਰ ਖ਼ਬਰਾਂ

ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ “ਸਮਾਰਟ ਚਿੱਪ ਲਿਮਟਿਡ ਕੰਪਨੀ” ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ

ਚੰਡੀਗੜ੍ਹ, 31 ਮਾਰਚ: ਸੂਬੇ ਵਿੱਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ...

ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

ਚੰਡੀਗੜ੍ਹ, 31 ਮਾਰਚ: ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ...

ਪੰਜਾਬ ਸਰਕਾਰ ਨੇ 76 ਤੋਂ 100 ਫੀਸਦੀ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ

ਚੰਡੀਗੜ : ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ...

1 ਅਪ੍ਰੈਲ ਤੋਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ...

ਪੰਜਾਬ ਕਾਂਗਰਸ ਨੇ ‘ਸੰਵਿਧਾਨ ਬਚਾਓ ਮੁਹਿੰਮ’ ਦੀ ਕੀਤੀ ਸ਼ੁਰੂਆਤ

ਪੰਜਾਬ ਕਾਂਗਰਸ ਨੇ ਮੋਦੀ ਸਰਕਾਰ ਵੱਲੋਂ ਰਾਹੁਲ ਗਾਂਧੀ ਵਿਰੁੱਧ ਕੀਤੀਆਂ ਬਦਲਾਖੋਰੀ ਕਾਰਵਾਈਆਂ ਵਿਰੁੱਧ ਪੂਰੇ...

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ

ਐਸ.ਏ.ਐਸ ਨਗਰ: ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ...

ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਅਪਰਾਧ ਪੀੜ੍ਹਤਾਂ ਤੇ ਉਨ੍ਹਾਂ ਦੇ ਨਿਰਭਰਾਂ ਨੂੰ 6,00,000 ਰੁਪਏ ਦਾ ਮੁਆਵਜ਼ਾ

ਐਸ.ਏ.ਐਸ ਨਗਰ : ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਦੀ ਪ੍ਰਧਾਨਗੀ ਅਧੀਨ...

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ : ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ...