June 5, 2026, 4:26 pm
----------- Advertisement -----------
HomeNewsBreaking Newsਬਠਿੰਡਾ 'ਚ ਦਿਨ-ਦਿਹਾੜੇ ਬਾਈਕ ਸਵਾਰ ਨੇ ਦਿੱਤਾ ਆਹ ਵਾਰਦਾਤ ਨੂੰ ਅੰਜ਼ਾਮ, ਘਟਨਾ...

ਬਠਿੰਡਾ ‘ਚ ਦਿਨ-ਦਿਹਾੜੇ ਬਾਈਕ ਸਵਾਰ ਨੇ ਦਿੱਤਾ ਆਹ ਵਾਰਦਾਤ ਨੂੰ ਅੰਜ਼ਾਮ, ਘਟਨਾ CCTV ਕੈਮਰਿਆਂ ‘ਚ ਕੈਦ

Published on

----------- Advertisement -----------

ਬਠਿੰਡਾ ਵਿੱਚ ਦਿਨ ਦਿਹਾੜੇ ਦੋ ਬਾਈਕ ਸਵਾਰ ਇੱਕ ਏਜੰਟ ਦੀ ਕਾਰ ਵਿੱਚੋਂ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਫ਼ਰਾਰ ਹੋ ਗਏ। ਕਮਿਸ਼ਨ ਏਜੰਟ ਅਨੁਸਾਰ ਬੈਗ ਵਿੱਚ ਡੇਢ ਲੱਖ ਰੁਪਏ ਸਨ। ਪੁਲਿਸ ਨੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 ਜਾਣਕਾਰੀ ਦਿੰਦਿਆਂ ਸਿਟੀ ਥਾਣਾ ਰਾਮਪੁਰਾ ਦੇ ਇੰਚਾਰਜ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਬੀਤੇ ਸ਼ਨੀਵਾਰ ਸਵੇਰੇ 11.30 ਵਜੇ ਰਾਮਪੁਰਾ ਸਬਜ਼ੀ ਮੰਡੀ ਵਿੱਚ ਵਾਪਰੀ। ਚਾਵਲਾ ਫਰੂਟ ਕੰਪਨੀ ਦੇ ਨਾਂ ਹੇਠ ਮੰਡੀ ਵਿੱਚ ਸਬਜ਼ੀਆਂ ਅਤੇ ਫਲ ਵੇਚਣ ਵਾਲੇ ਨਰੇਸ਼ ਚਾਵਲਾ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਰੌਕੀ ਚਾਵਲਾ ਨਾਲ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ। ਉਸ ਨੇ ਆਪਣਾ ਨਕਦੀ ਵਾਲਾ ਬੈਗ ਦੁਕਾਨ ਦੇ ਬਾਹਰ ਖੜ੍ਹੀ ਕਾਰ ਵਿੱਚ ਰੱਖਿਆ। ਇਸ ਦੌਰਾਨ ਜਦੋਂ ਉਹ ਇੱਕ ਫੋਨ ਕਾਲ ਦਾ ਜਵਾਬ ਦੇਣ ਲਈ ਕਾਰ ਵਿੱਚੋਂ ਬਾਹਰ ਨਿਕਲਿਆ ਤਾਂ ਪਲਕ ਝਪਕਦਿਆਂ ਹੀ ਮੋਟਰਸਾਈਕਲ ਸਵਾਰ ਦੋ ਨੌਜਵਾਨ ਕਾਰ ਵਿੱਚੋਂ ਨਕਦੀ ਵਾਲਾ ਬੈਗ ਲੈ ਕੇ ਭੱਜ ਗਏ।

ਬੈਗ ਵਿੱਚ ਕਰੀਬ ਡੇਢ ਲੱਖ ਰੁਪਏ ਸਨ। ਉਸ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਸਬਜ਼ੀ ਮੰਡੀ ਅਤੇ ਇਸ ਦੇ ਬਾਹਰ ਸੜਕ ਕਿਨਾਰੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੈ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਦੂਜੇ ਪਾਸੇ ਸਬਜ਼ੀ ਮੰਡੀ ਏਜੰਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਾਜੂ ਜੇਠੀ ਨੇ ਦਿਨ ਦਿਹਾੜੇ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟਾਈ ਹੈ। ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਮਜ਼ੋਰ ਹੋਣ ਕਾਰਨ ਸਮਾਜ ਵਿਰੋਧੀ ਅਨਸਰਾਂ ਦਾ ਮਨੋਬਲ ਬੁਲੰਦ ਹੈ। ਇਸ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...