September 6, 2026, 1:03 am
----------- Advertisement -----------
HomeNewsBreaking Newsਕਪੂਰਥਲਾ 'ਚ ਵਿਆਹ ਸਮਾਗਮ 'ਚੋਂ ਗਹਿਣਿਆਂ ਦਾ ਬੈਗ ਚੋਰੀ, ਦੋਸ਼ੀ 25 ਤੋਲੇ...

ਕਪੂਰਥਲਾ ‘ਚ ਵਿਆਹ ਸਮਾਗਮ ‘ਚੋਂ ਗਹਿਣਿਆਂ ਦਾ ਬੈਗ ਚੋਰੀ, ਦੋਸ਼ੀ 25 ਤੋਲੇ ਗਹਿਣੇ ਲੈਕੇ ਫਰਾਰ

Published on

----------- Advertisement -----------

 ਕਪੂਰਥਲਾ ਦੇ ਸੁਲਤਾਨਪੁਰ ਰੋਡ ‘ਤੇ ਸਥਿਤ ‘ਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਹੋ ਗਿਆ। ਬੈਗ ਵਿੱਚ ਕਰੀਬ 25 ਤੋਲੇ ਸੋਨੇ ਦੇ ਗਹਿਣੇ ਸਨ।

 ਦੱਸ ਦਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਸ ਨੇ ਹੋਟਲ ਦੇ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਕੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਅਤੇ ਵੀਡੀਓ ਦੇ ਆਧਾਰ ’ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

 ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਬੀਤੇ ਦਿਨ ਵਿਆਹ ਸਮਾਗਮ ਚੱਲ ਰਿਹਾ ਸੀ। ਜਿਸ ਦੌਰਾਨ ਕੋਈ ਅਣਪਛਾਤੇ ਚੋਰ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਕਰਕੇ ਫਰਾਰ ਹੋ ਗਏ।

ਪੀੜਤ ਭਗਵੰਤ ਸਿੰਘ ਵਾਸੀ ਪਿੰਡ ਧੁਆਂਖੇ ਜਗੀਰ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰ ਦੀ ਲੜਕੀ ਦਾ ਵਿਆਹ ਕਪੂਰਥਲਾ ਦੇ ਇੱਕ ਹੋਟਲ ਵਿੱਚ ਹੋ ਰਿਹਾ ਸੀ। ਜਦੋਂ ਲਾੜਾ-ਲਾੜੀ ਆਪਣੇ ਫੇਰੇ ਪੂਰੇ ਕਰ ਕੇ ਦੁਪਹਿਰ ਨੂੰ ਹੋਟਲ ਪਹੁੰਚ ਗਏ। ਵਿਆਹ ਦੀ ਰਸਮ ਤੋਂ ਬਾਅਦ ਸ਼ਗਨ ਦੇ ਸਮੇਂ ਉਸ ਨੇ ਗਹਿਣਿਆਂ ਨਾਲ ਭਰਿਆ ਬੈਗ ਜੋ ਕਿ ਲੜਕੀ ਅਤੇ ਉਸ ਦੇ ਸਹੁਰੇ ਨੂੰ ਦਿੱਤਾ ਗਿਆ ਸੀ, ਹਾਲ ਵਿਚ ਇਕ ਮੇਜ਼ ‘ਤੇ ਰੱਖ ਦਿੱਤਾ।

ਜਿਸ ਵਿੱਚ 3 ਸੋਨੇ ਦੇ ਸੈੱਟ, ਇੱਕ ਚੇਨ, ਇੱਕ ਮੰਗਲਸੂਤਰ ਅਤੇ ਦੋ ਮੁੰਦਰੀਆਂ ਸਨ। ਜਿਸ ਦਾ ਕੁੱਲ ਵਜ਼ਨ 25 ਤੋਲੇ ਦੇ ਕਰੀਬ ਸੀ।ਕੁਝ ਸਮੇਂ ਬਾਅਦ ਉਸ ਨੇ ਦੇਖਿਆ ਕਿ ਮੇਜ਼ ‘ਤੇ ਰੱਖਿਆ ਬੈਗ ਗਾਇਬ ਸੀ। ਜਦੋਂ ਹੋਟਲ ਦੇ ਸੀਸੀਟੀਵੀ ਵਿੱਚ ਦੇਖਿਆ ਗਿਆ ਤਾਂ ਸੂਟ ਅਤੇ ਬੂਟ ਪਹਿਨੇ ਇੱਕ ਨੌਜਵਾਨ ਬੈਗ ਚੁੱਕ ਕੇ ਭੱਜ ਗਿਆ। ਉਕਤ ਸ਼ੱਕੀ ਨੌਜਵਾਨਾਂ ਦੇ ਸਾਥੀ ਕਈ ਥਾਵਾਂ ‘ਤੇ ਸੂਟ-ਬੂਟ ਪਹਿਨੇ ਵੀ ਦੇਖੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...