October 23, 2026, 4:13 am
----------- Advertisement -----------
HomeNewsPunjabਟਾਈਟਲਰ ਦੀ ਟੀ-ਸ਼ਰਟ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੇ ਵਿਅਕਤੀ...

ਟਾਈਟਲਰ ਦੀ ਟੀ-ਸ਼ਰਟ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੇ ਵਿਅਕਤੀ ਦੀ ਜ਼ਮਾਨਤ ਅਰਜ਼ੀ ਰੱਦ

Published on

----------- Advertisement -----------

ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਚ ਕਾਂਗਰਸੀ ਆਗੂ ਸ੍ਰੀ ਜਗਦੀਸ਼ ਟਾਇਟਲਰ, ਜੋ ਕਿ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਵੀ ਹੈ, ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਦਾਖਲ ਹੋਏ, ਕਰਮਜੀਤ ਸਿੰਘ ਗਿੱਲ ਵੱਲੋਂ ਜ਼ਮਾਨਤ ਲਈ ਦਿੱਤੀ ਗਈ ਦਰਖਾਸਤ ਸਥਾਨਕ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਮਾਣਯੋਗ ਜਪਇੰਦਰ ਸਿੰਘ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਵਿਚ ਕਰਮਜੀਤ ਗਿਲ ਦੇ ਵਕੀਲਾਂ ਨੇ ਇਹ ਦਲੀਲਾਂ ਦਿੱਤੀਆਂ ਕਿ ਉਸ ਦਾ ਮਕਸਦ ਧਾਰਮਿਕ ਭਾਵਨਾਵਾਂ ਭੜਕਾਉਣਾ ਨਹੀਂ, ਬਲਕਿ ਉਹ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਮੱਥਾ ਟੇਕਣ ਜਾਣ ਤੱਕ ਹੀ ਸੀ, ਜੋ ਕਿ ਕੋਈ ਅਪਰਾਧ ਨਹੀਂ ਬਣਦਾ।

ਦੂਸਰੇ ਪਾਸੇ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਤਫਤੀਸ਼, ਜਿਸ ਵਿਚ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਧਾਰਾ 153 ਏ ਅਧੀਨ ਕੇਸ ਦਰਜ ਕੀਤਾ ਗਿਆ ਹੈ, ਦੇ ਅਧਾਰ ਉਤੇ ਸਹਾਇਕ ਜਿਲ੍ਹਾ ਅਟਾਰਨੀ ਸ. ਤਵਤੇਸ਼ ਇੰਦਰਜੀਤ ਸਿੰਘ ਨੇ ਇਹ ਦਲੀਲ ਦਿੱਤੀ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਨਹੀਂ ਬਲਕਿ ਕੇਵਲ ਤੇ ਕੇਵਲ ਇਕ ਫ਼ਿਰਕੇ ਦੀਆਂ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ।

ਉਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀ ਨੇ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲਾ ਕੇਕ ਉਨਾਂ ਦੇ ਜਨਮ ਦਿਨ ਉਤੇ ਕੱਟਿਆ ਸੀ, ਜਿਸ ਮਗਰੋਂ ਇੰਨਾਂ ਨੂੰ ਧਮਕੀਆਂ ਵੀ ਮਿਲੀਆਂ ਅਤੇ ਪੁਲਿਸ ਨੇ ਇੰਨਾ ਨੂੰ ਸੁਰੱਖਿਆ ਦਿੱਤੀ।

ਸ੍ਰੀ ਦਰਬਾਰ ਸਾਹਿਬ ਵਿਚ ਵੀ ਇਹ ਵਿਅਕਤੀ ਪਹਿਲਾਂ ਹੋਰ ਕਮੀਜ਼ ਪਾ ਕੇ ਦਾਖਲ ਹੋਇਆ ਪਰ ਮਗਰੋਂ ਇਹ ਉਕਤ ਟੀ ਸ਼ਰਟ, ਜਿਸ ਉਤੇ ਸ੍ਰੀ ਜਗਦੀਸ਼ ਟਾਇਟਲਰ ਦੀ ਤਸਵੀਰ ਛਾਪੀ ਹੋਈ ਸੀ, ਪਾ ਕੇ ਸ੍ਰੀ ਦਰਬਾਰ ਸਾਹਿਬ ਵਿਚ ਦਾਖਲ ਹੋਇਆ ਤੇ ਤਸੀਵਰਾਂ ਖਿੱਚੀਆਂ, ਜੋ ਬਾਅਦ ਵਿਚ ਇਸਨੇ ਸੋਸ਼ਲ ਮੀਡੀਆ ਉਤੇ ਪਾਈਆਂ।

ਇਹ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਵੀ ਨਹੀਂ ਪੁੱਜਾ, ਸੋ ਇਸ ਤੋਂ ਸਪੱਸ਼ਟ ਹੈ ਕਿ ਕੇਵਲ ਤੇ ਕੇਵਲ ਇਕ ਫਿਰਕੇ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ। ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਰਕਾਰੀ ਪੱਖ ਦੇ ਵਕੀਲ ਸ. ਤਵਤੇਸ਼ ਇੰਦਰਜੀਤ ਸਿੰਘ ਦੇ ਪੱਖ ਵਿਚ ਫੈਸਲਾ ਕਰਦੇ ਹੋਏ ਕਥਿਤ ਦੋਸ਼ੀ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...