July 28, 2026, 3:09 pm
----------- Advertisement -----------
HomeNewsਬਾਜਵਾ ਨੇ ਸਤਲੁਜ ਯਮੁਨਾ ਲਿੰਕ ਨਹਿਰ 'ਤੇ ਦੋਹਰਾ ਮਾਪਦੰਡ ਅਪਣਾਉਣ ਲਈ 'ਆਪ'...

ਬਾਜਵਾ ਨੇ ਸਤਲੁਜ ਯਮੁਨਾ ਲਿੰਕ ਨਹਿਰ ‘ਤੇ ਦੋਹਰਾ ਮਾਪਦੰਡ ਅਪਣਾਉਣ ਲਈ ‘ਆਪ’ ਦੇ ਸੰਸਦ ਮੈਂਬਰ ਸੰਦੀਪ ਪਾਠਕ ਦੀ ਆਲੋਚਨਾ ਕੀਤੀ

Published on

----------- Advertisement -----------

ਚੰਡੀਗੜ੍ਹ, 17 ਅਕਤੂਬਰ (ਬਲਜੀਤ ਮਰਵਾਹਾ) – ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ‘ਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੰਦੀਪ ਪਾਠਕ ਪੰਜਾਬ ਤੋਂ ਰਾਜ ਸਭਾ ਮੈਂਬਰ ਹੋਣ ਦੇ ਬਾਵਜੂਦ ਉਹ ਸੋਮਵਾਰ ਨੂੰ ਹਰਿਆਣਾ ‘ਚ ਇੱਕ ਟੈਲੀਵਿਜ਼ਨ ਚੈਨਲ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੇ।

ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਇੱਕ ਟੀਵੀ ਪੱਤਰਕਾਰ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਪਾਠਕ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਇਹ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਸਾਰੇ ਸੂਬਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਨੁਸਾਰ ਉਨ੍ਹਾਂ ਦੇ ਹਿੱਸੇ ਦਾ ਪਾਣੀ ਮਿਲੇ। ਇਸੇ ਇੰਟਰਵਿਊ ਵਿੱਚ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਕੋਲ ਆਪਣੇ ਹਿੱਸੇ ਦਾ ਪਾਣੀ ਹੋਣਾ ਚਾਹੀਦਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਅਜਿਹਾ ਅਸਪਸ਼ਟ ਬਿਆਨ ਦੇਣ ਦੀ ਬਜਾਏ ਉਨ੍ਹਾਂ ਨੂੰ ਰਿਪੇਰੀਅਨ ਕਾਨੂੰਨਾਂ ਦਾ ਹਵਾਲਾ ਦੇਣਾ ਚਾਹੀਦਾ ਸੀ। ਉਹ ਇਹ ਕਿਉਂ ਨਹੀਂ ਕਹਿ ਸਕੇ ਕਿ ਪੰਜਾਬ ਇੱਕ ਰਿਪੇਰੀਅਨ ਸੂਬਾ ਹੈ ਅਤੇ ਇਸ ਦੇ ਦਰਿਆਈ ਪਾਣੀਆਂ ‘ਤੇ ਇਸ ਦਾ ਵਿਸ਼ੇਸ਼ ਅਧਿਕਾਰ ਹੈ? ਇਸ ਤੋਂ ਇਲਾਵਾ, ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਕਿਉਂ ਦੇਣਾ ਚਾਹੀਦਾ ਹੈ, ਜਦੋਂ ਕਿ ਉਸ ਨੂੰ ਅਜਿਹਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ?

ਬਾਜਵਾ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ।

ਕਾਦੀਆਂ ਦੇ ਵਿਧਾਇਕ ਨੇ ਕਿਹਾ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ‘ਆਪ’ ਸਰਕਾਰ ਨੇ ਆਪਣੇ ਵਕੀਲ ਰਾਹੀਂ ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਦਿੱਤੀ ਗਈ ਬ੍ਰੀਫਿੰਗ ‘ਤੇ ਸਪਸ਼ਟ ਤੌਰ ‘ਤੇ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਇੱਛਾ ਜ਼ਾਹਿਰ ਕੀਤੀ ਸੀ। ਸੁਪਰੀਮ ਕੋਰਟ ਵਿੱਚ ‘ਆਪ’ ਸਰਕਾਰ ਦੇ ਵਕੀਲ ਨੇ ਵਿਰੋਧੀ ਪਾਰਟੀਆਂ ਅਤੇ ਕਿਸਾਨਾਂ ਨੂੰ ਐਸਵਾਈਐਲ ਨਹਿਰ ਦੀ ਉਸਾਰੀ ਦਾ ਵਿਰੋਧ ਕਰਨ ਲਈ ਜ਼ਿੰਮੇਵਾਰ ਠਹਿਰਾਇਆ।

ਇਸੇ ਤਰਾਂ ‘ਆਪ’ ਹਰਿਆਣਾ ਮੁਹਿੰਮ ਕਮੇਟੀ ਦੇ ਚੇਅਰਮੈਨ ਡਾ. ਅਸ਼ੋਕ ਤੰਵਰ ਨੇ 5 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ 39 ‘ਚ ਮੋਹਾਲੀ ਤੋਂ ‘ਆਪ’ ਪੰਜਾਬ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਅਲਾਟ ਕੀਤੀ ਗਈ ਕੋਠੀ ਨੰਬਰ 964 ਤੋਂ ‘ਆਪ’ ਹਰਿਆਣਾ ਦੀ ਐਸ ਵਾਈ ਐਲ ਰਾਹੀਂ ਪਾਣੀ ਲੈਣ ਦੀ ਵਚਨਬੱਧਤਾ ਵਿਖਾਈ। ਇਸ ਨਾਲ ਪੰਜਾਬ ਦੀ ‘ਆਪ’ ਸਰਕਾਰ ਦਾ ਪਰਦਾਫਾਸ਼ ਹੋ ਗਿਆ, ਜੋ ਪੰਜਾਬ ਦੇ ਹਿਤਾਂ ਦੇ ਵਿਰੁੱਧ ਕੰਮ ਕਰਨ ਲਈ ਆਪਣੀ ਹਰਿਆਣਾ ਇਕਾਈ ਨੂੰ ਅਧਿਕਾਰਤ ਤੌਰ ‘ਤੇ ਇੱਕ ਪਲੇਟਫ਼ਾਰਮ ਪ੍ਰਦਾਨ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...