ਮਸ਼ਹੂਰ ਕਾਮੇਡੀਅਨ ਬਾਲ ਮੁਕੰਦ ਸ਼ਰਮਾ ਅੱਜ ਫੂਡ ਕਮਿਸ਼ਨਰ ਪੰਜਾਬ ਦੇ ਚੇਅਰਮੈਨ ਬਣਨ ਤੋਂ ਬਾਅਦ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਨ੍ਹਾਂ ਪਤਨੀ ਕੰਚਨ ਸ਼ਰਮਾ ਸਮੇਤ ਗੁਰੂ ਘਰ ਦਾ ਆਸ਼ੀਰਵਾਦ ਲਿਆ।
ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਨੇ ਏ.ਡੀ.ਸੀ ਵਿਕਾਸ ਨਾਲ ਮੀਟਿੰਗ ਕਰਕੇ ਅੰਮ੍ਰਿਤਸਰ ਦੇ ਪ੍ਰਤੀਨਿਧੀਆਂ ਬਾਰੇ ਜਾਣਕਾਰੀ ਲਈ ।











