November 6, 2026, 9:03 am
----------- Advertisement -----------
HomeNewsLatest Newsਡਾ. ਬਲਬੀਰ ਸਿੰਘ ਵੱਲੋਂ ਸਿਹਤ ਅਤੇ ਤੰਦਰੁਸਤੀ ਕੇਂਦਰ ਸਥਾਪਤ ਕਰਨ ਲਈ ਆਪਣੇ...

ਡਾ. ਬਲਬੀਰ ਸਿੰਘ ਵੱਲੋਂ ਸਿਹਤ ਅਤੇ ਤੰਦਰੁਸਤੀ ਕੇਂਦਰ ਸਥਾਪਤ ਕਰਨ ਲਈ ਆਪਣੇ ਜੱਦੀ ਘਰ ਦਾ ਇੱਕ ਹਿੱਸਾ ਦੇਣ ਦਾ ਐਲਾਨ

Published on

----------- Advertisement -----------

ਨਵਾਂਸ਼ਹਿਰ, 02 ਮਈ, 2023: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਜੱਦੀ ਪਿੰਡ ਦੇ ਵਸਨੀਕਾਂ ਲਈ ਨੇਕਨੀਅਤੀ ਦਾ ਪ੍ਰਗਟਾਵਾ ਕਰਦਿਆਂ ਅੱਜ ਆਪਣੇ ਜੱਦੀ ਪਿੰਡ ਭੌਰਾ ਦੀ ਸੰਖੇਪ ਫੇਰੀ ਦੌਰਾਨ ਆਪਣੇ ਜੱਦੀ ਘਰ ਦੇ ਇੱਕ ਹਿੱਸੇ ਨੂੰ ਸਰਕਾਰੀ ਸਿਹਤ ਅਤੇ ਤੰਦਰੁਸਤੀ ਕੇਂਦਰ (ਹੈਲਥ ਤੇ ਵੈਲਨੈਸ ਸੈਂਟਰ) ਲਈ ਦੇਣ ਦਾ ਐਲਾਨ ਕੀਤਾ। ਆਪਣੇ ਜੱਦੀ ਪਿੰਡ ਵਿੱਚ ਆਪਣੀ ਮਾਤਾ ਨੂੰ ਮਿਲਣ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਕੰਮ ਲਈ ਸਿਰਫ਼ ਘੋਸ਼ਣਾ ਹੀ ਨਹੀਂ ਕੀਤੀ ਸਗੋਂ ਉਨ੍ਹਾਂ ਨੇ ਮੁਰੰਮਤ ਦੇ ਸਾਰੇ ਲੋੜੀਂਦੇ ਖਰਚੇ ਵੀ ਆਪਣੇ ਪਰਿਵਾਰ ਵੱਲੋਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿੱਚ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਭਰਾ ਦੀ ਰਿਹਾਇਸ਼ ਦੇ ਦੋ ਹਿੱਸੇ ਹਨ, ਜਿਨ੍ਹਾਂ ਵਿੱਚੋਂ ਇੱਕ ਹਿੱਸਾ ਉਨ੍ਹਾਂ ਦੀ ਬਿਰਧ ਮਾਤਾ ਵਰਤ ਰਹੀ ਹੈ, ਜੋ ਕਿ ਪਿੰਡ ਨਾਲ ਆਪਣੇ ਮੋਹ ਕਰਨ ਪਿੰਡ ਛੱਡਣਾ ਨਹੀਂ ਚਾਹੁੰਦੀ ਅਤੇ ਦੂਜਾ ਹਿੱਸਾ ਖਾਲੀ ਪਿਆ ਹੈ। ਉਨ੍ਹਾਂ ਨੇ ਅਤੇ ਉਨ੍ਹਾਂ ਭਰਾ ਨੇ ਆਪਣੇ ਪਿੰਡ ਦੇ ਵਸਨੀਕਾਂ ਦੀ ਖ਼ਾਤਰ ਇੱਕ ਸਿਹਤ ਅਤੇ ਤੰਦਰੁਸਤੀ ਕੇਂਦਰ ਸਥਾਪਤ ਕਰਨ ਲਈ ਘਰ ਦਾ ਖਾਲੀ ਪਿਆ ਇੱਕ ਹਿੱਸਾ ਦੇਣ ਦਾ ਫੈਸਲਾ ਕੀਤਾ।

ਉਨ੍ਹਾਂ ਕਿਹਾ ਕਿ ਵਾਸ਼ ਰੂਮ ਅਤੇ ਮਿੰਨੀ ਰਸੋਈ ਤੋਂ ਇਲਾਵਾ ਐਲੂਮੀਨੀਅਮ ਫਿਟਿੰਗ ਅਤੇ ਹੋਰ ਲੋੜੀਂਦੇ ਮੁਰੰਮਤ ਵਰਗੀਆਂ ਲਾਜ਼ਮੀ ਲੋੜਾਂ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਵੀਂ ਸਿਹਤ ਸੰਸਥਾ ਨੂੰ, ਉਨ੍ਹਾਂ ਦੇ ਆਪਣੇ ਵਿਭਾਗ ਤੋਂ ਰਸਮੀ ਮਨਜ਼ੂਰੀ ਮਿਲਣ ਤੋਂ ਬਾਅਦ ਇੱਕ ਮਹੀਨੇ ਵਿੱਚ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਉਸਨੇ ਅੱਗੇ ਕਿਹਾ ਕਿ ਨਵੇਂ ਸਿਹਤ ਅਤੇ ਤੰਦਰੁਸਤੀ ਕੇਂਦਰ ਵਿੱਚ ਇੱਕ ਏ ਐਨ ਐਮ, ਇੱਕ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਤੋਂ ਇਲਾਵਾ ਇੱਕ ਕਮਿਊਨਿਟੀ ਹੈਲਥ ਅਫਸਰ ਹੋਵੇਗਾ। ਤੰਦਰੁਸਤੀ ਅਤੇ ਸਿਹਤ ਕੇਂਦਰ ਨੇੜਲੇ ਵਸਨੀਕਾਂ ਨੂੰ ਮੁੱਢਲੇ ਟੈਸਟਾਂ ਅਤੇ ਏ.ਐੱਨ.ਸੀ. ਵਰਗੇ ਚੈਕਅੱਪ ਤੋਂ ਇਲਾਵਾ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਵਿਸ਼ੇਸ਼ ਦੇਖਭਾਲ ਦੇ ਨਾਲ-ਨਾਲ ਨਵ ਜਨਮੇ ਬੱਚਿਆਂ ਦੇ ਟੀਕਾਕਰਨ ਦੀ ਸਹੂਲਤ ਦੇਵੇਗਾ। ਇਸ ਤੋਂ ਇਲਾਵਾ, ਟੀਬੀ ਨਾਲ ਪੀੜਤ ਮਰੀਜ਼ਾਂ ਦਾ ਵੀ ਧਿਆਨ ਰੱਖਿਆ ਜਾਵੇਗਾ। ਇੰਟਰਨੈਟ ਸੁਵਿਧਾ ਨਾਲ ਲੈਸ ਇਹ ਸੈਂਟਰ ਸਿਹਤ ਮਾਹਿਰਾਂ ਤੋਂ ਰਾਏ ਲੈਣ ਲਈ ਟੈਲੀ ਮੈਡੀਸਨ ਨੋਡਲ ਪੁਆਇੰਟ ਵਜੋਂ ਵੀ ਕੰਮ ਕਰੇਗਾ।

ਭਾਵੁਕ ਹੁੰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਮਿੱਟੀ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ, ਇੱਕ ਵਿਦਿਆਰਥੀ ਤੋਂ ਲੈ ਕੇ ਡਾਕਟਰ ਤੱਕ ਅਤੇ ਫਿਰ ਇੱਕ ਡਾਕਟਰ ਤੋਂ ਲੈ ਕੇ ਸੂਬੇ ਦੇ ਸਿਹਤ ਮੰਤਰੀ ਤੱਕ, ਉਹ ਵੀ ਇੱਕ ਆਮ ਪਰਿਵਾਰ ਦਾ ਪੁੱਤਰ ਹੋਣ ਦੇ ਬਾਵਜੂਦ, ਇਸ ਲਈ ਮੈਂ ਇਸ ਮਿੱਟੀ ਦਾ ਕਰਜ਼ਾ ਨਹੀਂ ਚੁਕਾ ਸਕਦਾ। ਇਸ ਮੌਕੇ ਉਨ੍ਹਾਂ ਦਾ ਰਸਮੀ ਸਵਾਗਤ ਕਾਰਜਕਾਰੀ ਸਿਵਲ ਸਰਜਨ ਡਾ. ਜਸਦੇਵ ਸਿੰਘ ਅਤੇ ਐਸ ਐਮ ਓ ਡਾ. ਨਿਰੰਜਨ ਪਾਲ ਨੇ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...